26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੇ ਮਾੜੇ ਪ੍ਰਭਾਵਾਂ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 28-09-2025
ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਵਿਖੇ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਜਲਾਉਣ ਦੇ ਮਾੜੇ ਪ੍ਰਭਾਵਾਂ ਤੇ ਇਸ ਦੇ ਸਹੀ ਉਪਯੋਗ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ | ਪ੍ਰੋਗਰਾਮ ਦੀ ਅਗਵਾਈ ਸਕੂਲ ਦੀ ਪਿ੍ੰਸੀਪਲ ਮੈਡਮ ਸੋਨੀਆ ਨੇ ਕੀਤੀ | ਸੈਮੀਨਾਰ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਕੋਮਲ ਸਾਗਰ ਨੇ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕੀਤੀ | ਪਿ੍ੰਸੀਪਲ ਸੋਨੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਦੀ ਪ੍ਰਥਾ ਅੱਜ ਪੰਜਾਬ ਤੇ ਗੁਆਂਢੀ ਰਾਜਾਂ ਲਈ ਇਕ ਵੱਡੀ ਸਮੱਸਿਆ ਬਣ ਗਈ ਹੈ, ਜਿਸ ਕਾਰਨ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਦਾ ਰਿਹਾ ਹੈ, ਸਗੋਂ ਮਿੱਟੀ ਦੀ ਉਪਜਾਊ ਤਾਕਤ ਵੀ ਘਟਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰਾਂ ਰਾਹੀਂ ਵਿਦਿਆਰਥੀਆਂ ਤੇ ਸਮਾਜ 'ਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ | ਖੇਤੀਬਾੜੀ ਵਿਕਾਸ ਅਧਿਕਾਰੀ ਕੋਮਲ ਸਾਗਰ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਜ਼ਰੂਰੀ ਜੀਵਾਣੂ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਬੰਜਰ ਹੋਣ ਲੱਗਦੀ ਹੈ ਤੇ ਵਿਦਿਆਰਥੀ ਪਿੰਡਾਂ 'ਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸਦੇ ਬਦਲਵੇਂ ਉਦਯੋਗਾਂ ਬਾਰੇ ਜਾਗਰੂਕ ਕਰਨ | ਉਨ੍ਹਾਂ ਪਰਾਲੀ ਦਾ ਸਹੀ ਉਪਯੋਗ ਕਰਨ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪਰਾਲੀ ਨਾਲ ਪਸ਼ੂਆਂ ਲਈ ਚਾਰਾ ਤਿਆਰ ਕੀਤਾ ਜਾ ਸਕਦਾ ਹੈ ਤੇ ਇਸ ਤੋਂ ਬਾਇਓਗੈਸ, ਬਿਜਲੀ ਅਤੇ ਜੈਵਿਕ ਖਾਦ ਤਿਆਰ ਹੁੰਦੀ ਹੈ | ਇਸ ਤੋਂ ਇਲਾਵਾ ਪਰਾਲੀ ਨੂੰ ਕਾਗ਼ਜ਼, ਕਾਰਡ ਬੋਰਡ ਤੇ ਫ਼ਰਸ਼ ਵਿਛਾਉਣ ਵਾਲੇ ਸਾਮਾਨ ਬਣਾਉਣ ਲਈ ਵੀ ਵਰਤਿਆ ਜਾ ਸਕਦਾ ਹੈ | ਇਸ ਮੌਕੇ ਪਿ੍ੰ ਸੋਨੀਆ ਨੇ ਖੇਤੀਬਾੜੀ ਅਧਿਕਾਰੀ ਮਹਿਮਾਨ ਕੋਮਲ ਸਾਗਰ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਕੂਲ ਪ੍ਰਸ਼ਾਸਨ ਨੂੰ ਝਕਾਨੀ ਦੇ ਕੇ ਖਿਸਕੀ ਵਿਦਿਆਰਥਣ ਘਰ ਪਰਤੀ <br/> ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬਜਰੂੜ ਤੋਂ ਚੌਂਤਾ ਫਿਰਨੀ ਦੇ ਕੰਮ ਦੀ ਕਰਵਾਈ ਸ਼ੁਰੂਆਤ <br/>
Ad Position 24