ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਨੇ ਸਥਾਨਕ ਨਗਰ ਕੌਸ਼ਲ 'ਚ ਵੱਖ-ਵੱਖ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਸਫ਼ਾਈ ਮੁਲਾਜ਼ਮਾਂ ਦੀ ਸਮੱਸਿਆ ਹੱਲ ਕਰਨ ਦੀ ਮੰਗ ਕੀਤੀ ਹੈ | ਚੌਧਰੀ ਧਨੇੜਾ ਨੇ ਕਿਹਾ ਕਿ ਸ਼ਹਿਰ 'ਚ ਗੰਦਗੀ ਦੇ ਢੇਰਾਂ ਨਾਲ ਬਿਮਾਰੀਆਂ ਫੈਲਣ ਦਾ ਡਰ ਬਣ ਗਿਆ ਹੈ | ਜਦ ਕਿ ਗੰਦਗੀ ਕਰਕੇ ਹੀ ਆਵਾਰਾ ਜਾਨਵਰਾਂ ਦੀ ਗਿਣਤੀ ਸ਼ਹਿਰ ਅੰਦਰ ਵੱਧ ਗਈ ਹੈ, ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੀ ਹੈ | ਧਨੇੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ਼ੁਰੂ ਹੋਣ ਨੂੰ ਕੁੱਝ ਹੀ ਸਮਾਂ ਬਾਕੀ ਹੈ ਪਰ ਸੂਬਾ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਫ਼ਾਈ ਕਾਮਿਆਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਵੇ | ਇਸ ਮੌਕੇ ਡਾ. ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੀਤ ਰਾਮ ਸਮੇਤ ਵੱਡੀ ਗਿਣਤੀ 'ਚ ਭਾਜਪਾ ਆਗੂ ਹਾਜ਼ਰ ਸਨ | 27ਆਰਪੀਆਰ25