ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਿਰਸੇ ਵਾਲੇ ਸਾਧ ਨੂੰ ਕੁੱਝ ਸਮੇਂ ਬਾਅਦ ਵਾਰ ਵਾਰ ਪੈਰੋਲ ਦੇ ਸਕਦੀ ਹੈ, ਤਾਂ ਫਿਰ ਜਥੇਦਾਰ ਹਵਾਰਾ ਨੂੰ ਕਿਉਂ ਨਹੀਂ ਪੈਰੋਲ ਦਿੱਤੀ ਜਾ ਰਹੀ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਜਥੇਦਾਰ ਹਵਾਰਾ ਨੂੰ ਆਪਣੀ ਬਿਮਾਰ ਮਾਂ ਨਾਲ ਨਾ ਮਿਲਾਇਆ ਗਿਆ ਤਾਂ ਸ਼ੋ੍ਰਮਣੀ ਅਕਾਲੀ ਦਲ (ਅ) ਦੋ ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸ੍ਰੀ ਚਮਕੌਰ ਸਾਹਿਬ ਵਿਖੇ ਕੇਂਦਰ ਸਰਕਾਰ ਦੇ ਪੁਤਲੇ ਫੂਕਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੰਬੰਧੀ ਜਲਦੀ ਹੀ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ |