26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਪੁਰਖਾਲੀ, 27 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਆਈ. ਈ. ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਦੀ ਪਿ੍ੰਸੀਪਲ ਡਾ. ਪ੍ਰੀਤਕੰਵਲ ਕੌਰ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ, ਜਿਸ ਵਿਚ ਭਾਸ਼ਣ, ਲੇਖ, ਪੋਸਟਰ ਅਤੇ ਸਵਾਲ-ਜਵਾਬ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਵਿਚ ਡਾ. ਅਸ਼ਵਨੀ ਧੀਮਾਨ, ਮੈਡੀਕਲ ਡਾਇਰੈਕਟਰ, ਦੀ ਹੀਲਿੰਗ ਗਰੂਵ ਚੰਡੀਗੜ੍ਹ ਮਲਟੀਸਪੈਸ਼ਲਟੀ ਹਸਪਤਾਲ, ਰੂਪਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਡਾ. ਅਸ਼ਵਨੀ ਧੀਮਾਨ ਨੇ ਆਪਣੇ ਸੰਬੋਧਨ ਵਿਚ ਇਸ ਸਾਲ ਦੀ ਥੀਮ ਥਿੰਕ ਹੈਲਥ-ਥਿੰਕ ਫਾਰਮਾਸਿਸਟ ਦਾ ਜ਼ਿਕਰ ਕਰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿਚ ਫਾਰਮਾਸਿਸਟ ਦੀ ਭੂਮਿਕਾ, ਉਨ੍ਹਾਂ ਦੀ ਜ਼ਿੰਮੇਵਾਰੀ ਤੇ ਸਿਹਤ ਪ੍ਰਣਾਲੀ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਉਪਰੰਤ ਡਾ. ਚੇਤਨਾ ਕੋਟਵਾਲ, ਆਯੁਰਵੈਦਿਕ ਮਾਹਿਰ ਚੰਡੀਗੜ੍ਹ ਮਲਟੀਸਪੈਸ਼ਲਟੀ ਹਸਪਤਾਲ ਵਲੋਂ ਇੱਕ ਗੈੱਸਟ ਲੈਕਚਰ ਵੀ ਦਿੱਤਾ ਗਿਆ | ਕੈਂਪਸ ਦੇ ਰਜਿਸਟਰਾਰ ਕਮ ਡਾਇਰੈਕਟਰ ਡਾ. ਐੱਸ. ਐੱਸ. ਬਿੰਦਰਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸ਼ਵ ਫਾਰਮਾਸਿਸਟ ਦਿਵਸ ਦੀ ਵਧਾਈ ਦਿੱਤੀ ਅਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕਾਲਜ ਪ੍ਰਬੰਧਕਾ ਵਲੋਂ ਚੰਡੀਗੜ੍ਹ ਮਲਟੀਸਪੈਸ਼ਲਟੀ ਹਸਪਤਾਲ ਰੂਪਨਗਰ ਦੇ ਸਹਿਯੋਗ ਨਾਲ ਅੱਜ ਵਿਸ਼ਵ ਫਾਰਮਾਸਿਸਟ ਦਿਵਸ ਨੂੰ ਸਮਰਪਿਤ ਇੱਕ ਮੁਫ਼ਤ ਹੈਲਥ ਚੈੱਕਅਪ ਕੈਂਪ ਵੀ ਪਿੰਡ ਮੀਆਂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਹੈ, ਜਿਸ ਵਿਚ ਅੱਖਾਂ ਦੇ, ਦੰਦਾਂ ਦੇ, ਮੈਡੀਸਨ ਦੇ ਅਤੇ ਗਾਇਨੀਕੋਲੋਜੀ ਆਦਿ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਪੋ੍ਰਗਰਾਮ ਦੀ ਸਮਾਪਤੀ ਫਾਰਮੇਸੀ ਕਾਲਜ ਦੀ ਐਸੋਸੀਏਟ ਪ੍ਰੋਫੈਸਰ ਈਸ਼ਾਨੀ ਵਲੋਂ ਧੰਨਵਾਦ ਪ੍ਰਸਤਾਵ ਨਾਲ ਕੀਤੀ ਗਈ | ਅਤੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਕੰਚਨ ਸ਼ਰਮਾਂ ਤੇ ਡਾ. ਤਰਨਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਜ਼ੂਰ ਸਾਹਿਬ ਵਿਖੇ ਲੰਗਰ ਲਗਾਉਣ ਲਈ ਰਸਦ ਭਰੇ ਟਰੱਕ ਨਾਲ ਸੰਗਤ ਹੋਈ ਰਵਾਨਾ <br/> ਅਗਲੀ ਖ਼ਬਰ ਭਾਜਪਾ ਮੰਡਲ ਮੋਰਿੰਡਾ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮਨਾਇਆ <br/>
Ad Position 24