26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹਜ਼ੂਰ ਸਾਹਿਬ ਵਿਖੇ ਲੰਗਰ ਲਗਾਉਣ ਲਈ ਰਸਦ ਭਰੇ ਟਰੱਕ ਨਾਲ ਸੰਗਤ ਹੋਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਲਾਨਾ ਗੁਰੂ ਕਾ ਲੰਗਰ ਲਈ ਰਸਦ ਦਾ ਟਰੱਕ ਲੈ ਕੇ ਸੰਗਤਾਂ ਰਵਾਨਾ ਹੋਈਆਂ | ਜਿੱਥੇ ਦੁਸ਼ਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ ਦੀ ਸੰਗਤ ਵਲੋਂ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਲੰਗਰ ਲਗਾਏ ਜਾਣਗੇ | ਗੁਰਦੁਆਰਾ ਸ੍ਰੀ ਦਸ਼ਮੇਸ਼ਗੜ੍ਹ ਸਾਹਿਬ ਦੇ ਮੁਖੀ ਬਾਬਾ ਸੁਖਪਾਲ ਸਿੰਘ ਭੈਰੋ ਮਾਜਰੇ ਵਾਲਿਆਂ ਨੇ ਦੱਸਿਆ ਕਿ ਇਹ ਲੰਗਰ 28 ਸਤੰਬਰ ਤੋਂ 3 ਅਕਤੂਬਰ ਤੱਕ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਲੰਗਰ ਹਾਲ ਵਿਚ ਲਗਾਏ ਜਾਣਗੇ | ਟਰੱਕ ਰਵਾਨਾ ਕਰਨ ਮੌਕੇ ਬਾਬਾ ਸੁਖਪਾਲ ਸਿੰਘ ,ਸੰਤ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲੇ, ਬਾਬਾ ਗੁਰਚਰਨ ਸਿੰਘ, ਗੁਰਮੁੱਖ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ ਰਾਜੂ ਸਰਪੰਚ, ਮਲਕੀਤ ਸਿੰਘ ਫੂਲ, ਜੱਸ ਭੈਰੋਂ ਮਾਜਰਾ, ਗੁਰਵਿੰਦਰ ਸਿੰਘ ਮਨਸੂਹਾ, ਜਸਪ੍ਰੀਤ ਸਿੰਘ ਗਿੱਲ, ਕੰਵਲਜੀਤ ਸਿੰਘ, ਜ਼ੋਰਾਵਰ ਸਿੰਘ, ਬੰਟੀ ਜਟਾਣਾਂ, ਬਲਵੀਰ ਸਿੰਘ ਬੱਲੀ, ਹੈਪੀ ਝੱਲੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਣਕੂਮਾਜਰਾ ਦੇ ਨੌਜਵਾਨਾਂ ਨੇ ਕਰੋਲਗੜ੍ਹ ਮੰਦਰ ਵਿਖੇ ਨਿਭਾਈ ਜੋੜਿਆਂ ਦੀ ਸੇਵਾ <br/> ਅਗਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ <br/>
Ad Position 24