26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਂਗਣਵਾੜੀ ਵਰਕਰਾਂ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਲ ਮਾਂਗੇਵਾਲ ਦੀ ਆਂਗਣਵਾੜੀ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਹੋਈ, ਜਿਸ 'ਚ 28 ਸਤੰਬਰ ਤੋਂ ਕੰਮ ਕਾਰ ਠੱਪ ਕਰਨ ਦੇ ਸੱਦੇ ਨੂੰ ਪੂਰਾ-ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਗੁਰਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕ 'ਤੇ ਕੰਮ ਕਰਨ ਲਈ ਹਾਲੇ ਤੱਕ ਮੋਬਾਈਲ ਫੋਨ ਵੀ ਮੁਹੱਈਆ ਨਹੀਂ ਕਰਵਾਏ ਗਏ ਇਸ ਲਈ 28 ਸਤੰਬਰ 2025 ਤੋਂ ਪੋਸ਼ਣ ਟਰੈਕ ਐਪ 'ਤੇ ਕੰਮ ਕਾਜ ਨਾ ਕਰਨ ਦੇ ਦਿੱਤੇ ਅਲਟੀਮੇਟਮ ਦਾ ਸਮਰਥਨ ਕਰਦਿਆਂ ਮੁਕੰਮਲ ਤੌਰ 'ਤੇ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਅਲਟੀਮੇਟਮ ਦਾ ਸਮਰਥਨ ਕਰਦਿਆਂ ਸਰਕਲ ਮਾਂਗੇਵਾਲ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਜਿੱਥੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਕੌਰ, ਪ੍ਰਵੀਨ ਕੁਮਾਰੀ, ਬਲਜਿੰਦਰ ਕੌਰ, ਅਨੀਤਾ ਕੁਮਾਰੀ, ਵਿਜੈ ਲਕਸ਼ਮੀ, ਹਰਵਿੰਦਰ ਕੌਰ, ਕਵਿਤਾ ਗੌਤਮ, ਸ਼ਸ਼ੀ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਮਾ ਕੁਮਾਰੀ, ਬਬਲੀ ਅਤੇ ਪੂਨਮ ਆਦਿ ਸਮੇਤ ਹੋਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੂਰੜੇ ਤੇ ਸੰਧੂਆਂ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24