ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੂਰੜੇ ਤੇ ਸੰਧੂਆਂ ਵਿਖੇ ਐੱਸ.ਡੀ.ਅੱੈਮ. ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਐੱਸ.ਡੀ.ਐੱਮ. ਸਿੱਧੂ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਖੇਤਾਂ ਦੇ ਨੁਕਸਾਨ ਹੋਣ ਦੇ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ ਅਤੇ ਸੜਕਾਂ ਤੇ ਆਉਣ ਵਾਲੇ ਰਾਹਗੀਰਾਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਪਰਾਲੀ ਨੂੰ ਖੇਤਾਂ ਵਿਚ ਹੀ ਵਹਾਇਆ ਜਾਵੇ, ਕਿਉਕਿ ਪਰਾਲੀ ਖੇਤਾਂ ਵਿਚ ਵਾਹੁਣ ਨਾਲ ਅਨੇਕਾਂ ਫਾਇਦੇ ਹਨ ਅਤੇ ਖੇਤਾਂ ਦੀ ਉਪਜ ਵੀ ਵੱਧਦੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਦਿੱਤੇ ਗਏ ਸਬਸਿਡੀ ਤੇ ਮਸ਼ੀਨਰੀ ਜਿਵੇਂ ਕਿ ਸੁਪਰਸੀਡਰ, ਬੇਲਰ ਆਦਿ ਮਸ਼ੀਨ ਮਾਲਕਾ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਪਰਾਲੀ ਦਾ ਪ੍ਰਬੰਧ ਹੋ ਸਕੇ | ਉਨ੍ਹਾਂ ਵਲੋਂ ਅਪੀਲ ਕੀਤੀ ਗਈ ਕਿ ਸਮੇਂ ਅਨੁਸਾਰ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਖੱਲਜਖੁਆਰੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਇਆ ਜਾਵੇ | ਇਸ ਮੌਕੇ ਖੇਤੀਬਾੜੀ ਅਫਸਰ, ਸ੍ਰੀ ਚਮਕੌਰ ਸਾਹਿਬ ਨੁਮਾਇੰਦਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਰੂਪਨਗਰ, ਡੀ.ਐਸ.ਪੀ.ਮਨਜੀਤ ਸਿੰਘ ਔਲਖ ਤੇ ਹੋਰ ਹਾਜ਼ਰ ਸਨ |