ਨੂਰਪੁਰ ਬੇਦੀ, 27 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸਥਾਪਨਾ ਦਿਵਸ ਨੂੰ ਸਮਰਪਿਤ ਗੈੱਸਟ ਲੈਕਚਰ ਕਰਵਾਇਆ | ਇਸ ਸੰਬੰਧੀ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪਿ੍ੰ. ਡਾ. ਜਸਵੀਰ ਸਿੰਘ ਵਲੋਂ ਸ਼ਿਰਕਤ ਕੀਤੀ ਗਈ | ਸਭ ਤੋਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਡਾ. ਜਸਵੀਰ ਸਿੰਘ ਨੇ ਐਨ. ਐਸ. ਐਸ. ਦੇ ਸਥਾਪਨਾ ਦਿਵਸ ਨੂੰ ਸਮਰਪਿਤ ਵੱਡਮੁੱਲੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ | ਉੱਥੇ ਹੀ ਉਨ੍ਹਾਂ ਨੇ ਜੀਵਨ 'ਚ ਸੇਧ ਦੇਣ ਵਾਲੀਆਂ ਗੱਲਾਂ ਵੱਖ-ਵੱਖ ਮਹਾਨ ਵਿਦਵਾਨਾਂ ਦੀਆਂ ਉਦਾਹਰਣਾਂ ਦੇ ਕੇ ਸਾਂਝੀਆਂ ਕੀਤੀਆਂ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੁਸਤਕ ਪੜ੍ਹਨ ਲਈ ਪ੍ਰੇਰਿਤ ਕੀਤਾ, ਭਰੂਣ ਹੱਤਿਆ, ਭਾਸ਼ਾ, ਮੰਜ਼ਿਲਾਂ ਦੀ ਤਲਾਸ਼, ਗੁਰਬਾਣੀ ਦੀਆਂ ਤੁਕਾਂ, ਜੋਸ਼ ਤੇ ਹੋਸ਼ ਤੇ ਕਾਬੂ 'ਚ ਰਹਿਣ ਦਾ ਸੰਕਲਪ ਆਦਿ ਵਿਸ਼ੇ ਬਾਰੇ ਆਪਣੇ ਵਿਚਾਰ ਵੀ ਖੁੱਲ੍ਹ ਕੇ ਸਾਂਝੇ ਕੀਤੇ ਗਏ | ਉਪਰੰਤ ਮੁੱਖ ਮਹਿਮਾਨ ਨੂੰ ਸਮੂਹ ਸਟਾਫ਼ ਵਲੋਂ ਸਨਮਾਨਿਤ ਕੀਤਾ | ਆਏ ਹੋਏ ਸਾਰੇ ਮਹਿਮਾਨਾਂ ਦਾ ਡਾ. ਹਰਵਿੰਦਰ ਸਿੰਘ ਵਲੋਂ ਧੰਨਵਾਦ ਕੀਤਾ | ਇਸ ਮੌਕੇ ਕਮੇਟੀ ਮੈਂਬਰ ਕੈਪਟਨ ਗੁਰਚਰਨ ਦਾਸ, ਪ੍ਰੋ. ਜਸਵਿੰਦਰ ਸਿੰਘ, ਲੈਕਚਰਾਰ ਸਤਨਾਮ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਮੀਨਾ, ਮੈਡਮ ਹਿਮਾਨੀ, ਮੈਡਮ ਸੁਨੀਤਾ, ਮੈਡਮ ਜਤਿੰਦਰ ਕੌਰ, ਮੈਡਮ ਹਰਮਨ, ਮੈਡਮ ਮਨਪ੍ਰੀਤ ਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |