ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤ ਵਿਕਾਸ ਪ੍ਰੀਸ਼ਦ ਤਖ਼ਤਗੜ੍ਹ ਸ਼ਾਖਾ ਦੀ ਇੱਕ ਅਹਿਮ ਮੀਟਿੰਗ ਹਿਆਤਪੁਰ ਵਿਖੇ ਸੰਸਥਾ ਦੀ ਪ੍ਰਧਾਨ ਸੀਮਾ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪ੍ਰੀਸ਼ਦ ਦੇ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਆਉਣ ਵਾਲੇ ਦਿਨਾਂ 'ਚ ਕਰਵਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ 'ਭਾਰਤ ਨੂੰ ਜਾਣੋ' ਮੁਕਾਬਲਿਆਂ, ਪਰਿਵਾਰ ਮਿਲਨੀ, ਮੈਡੀਕਲ ਜਾਂਚ ਕੈਂਪਾਂ ਅਤੇ ਗੁਰੂ ਵੰਦਨ, ਛਾਤਰ ਅਭਿਨੰਦਨ ਪ੍ਰੋਗਰਾਮਾਂ 'ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਬੈਠਕ 'ਚ ਇਹ ਵੀ ਫੈਸਲਾ ਲਿਆ ਗਿਆ ਕਿ ਸ਼ਾਖਾ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਬਣਾਇਆ ਜਾਵੇ, ਤਾਂ ਜੋ ਪ੍ਰੀਸ਼ਦ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ | ਸੰਸਥਾ ਦੀ ਖਜ਼ਾਨਚੀ ਸੰਗੀਤਾ ਭੰਡਾਰੀ ਨੇ ਮੀਟਿੰਗ 'ਚ ਸ਼ਾਮਲ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸੇਵਾ, ਸੰਸਕਾਰ ਅਤੇ ਸਮਰਪਣ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ | ਬੈਠਕ 'ਚ ਪ੍ਰਧਾਨ ਸੀਮਾ ਸ਼ਰਮਾ, ਵਰਿੰਦਰ ਸ਼ਰਮਾ, ਸ਼ਸ਼ੀਕਾਂਤ ਚੰਦਨ, ਸੁਨੀਤਾ ਕੁਮਾਰੀ, ਸੁਨੀਲ ਲਤਾ, ਦਿਨੇਸ਼ ਕੌਸ਼ਿਕ, ਸਾਬਕਾ ਪ੍ਰਧਾਨ ਸੰਜੀਵ ਭੰਡਾਰੀ, ਅਨਿਲ ਕੁਮਾਰ, ਰਾਕੇਸ਼ ਰਾਣੀ, ਮੋਨਿਕਾ ਭਾਰਦਵਾਜ, ਲੋਕੇਸ਼ ਮੋਹਨ ਸ਼ਰਮਾ, ਸੰਜੀਵ ਭਾਰਦਵਾਜ ਅਤੇ ਭਾਨੂੰ ਸ਼ਰਮਾ ਆਦਿ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ |