02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਿਲਡਿੰਗ ਉਸਾਰੀ ਮਜ਼ਦੂਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-10-2025
ਸ੍ਰੀ ਚਮਕੌਰ ਸਾਹਿਬ,18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਸੰਬੰਧਿਤ ਇਫਟੂ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ, ਮਿਸਤਰੀਆਂ ਦੇ ਬੈਠਣ, ਆਰਾਮ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਫੰਡਾਂ ਰਾਹੀਂ ਨਗਰ ਕੌਂਸਲ ਵਲੋਂ ਬਣਾਇਆ ਗਿਆ ਲੇਬਰ ਚੌਂਕ ਪਿਛਲੇ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੈ | ਇਸ ਸਬੰਧੀ ਯੂਨੀਅਨ ਵਲੋਂ ਕਾਰਜ ਸਾਧਕ ਅਫਸਰ ਸਮੇਤ ਹਲਕਾ ਵਿਧਾਇਕ ਨੂੰ ਕਈ ਵਾਰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ ਪਰ ਅੱਜ ਤੱਕ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਨਹੀਂ ਕੀਤਾ ਗਿਆ | ਇਥੋਂ ਤੱਕ ਜੋ ਵੀ ਕੰਮ ਹੋਇਆ ਹੈ ਉਸ ਵਿਚ ਵੀ ਵੱਡਾ ਭਰਿਸ਼ਟਾਚਾਰ ਨਜ਼ਰ ਆਉਂਦਾ ਹੈ ਕਿਉਂਕਿ ਠੇਕੇਦਾਰ ਵਲੋਂ ਬਣਾਏ ਬਾਥਰੂਮਾਂ, ਜਿਨ੍ਹਾਂ ਨੂੰ ਚਾਲੂ ਕਰਨ ਤੋਂ ਪਹਿਲਾਂ ਹੀ ਇਨ੍ਹਾਂ ਦਾ ਲੈਂਟਰ ਦੱਬ ਗਿਆ ਹੈ | ਅਧੂਰੇ ਪਏ ਲੇਬਰ ਚੋਂਕ ਕਾਰਨ ਸਮੁੱਚੇ ਮਿਸਤਰੀਆਂ ਮਜ਼ਦੂਰਾਂ ਨੂੰ ਸੜਕਾਂ ਤੇ ਖੜਨ ਲਈ ਮਜਬੂਰ ਹੋਣਾ ਪੈਂਦਾ ਹੈ | ਇਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਆਗੂ ਕਾਰਜ ਸਾਧਕ ਅਫਸਰ ਨੂੰ ਮਿਲਣ ਲਈ ਪਿਛਲੇ ਦੋ ਮਹੀਨਿਆਂ ਤੋਂ ਖੱਜਲ ਖੁਆਰ ਹੋ ਰਹੇ ਹਨ ਪ੍ਰੰਤੂ ਨਾ ਹੀ ਲੇਬਰ ਚੌਂਕ ਨੂੰ ਮੁਕੰਮਲ ਕਰਾਇਆ ਜਾ ਰਿਹਾ ਅਤੇ ਨਾ ਹੀ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾ ਰਿਹਾ ਹੈ | ਜਿਸ ਕਾਰਨ ਜਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਕਾਰਜ ਸਾਧਕ ਅਫ਼ਸਰ ਵਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 29 ਅਕਤੂਬਰ ਨੂੰ ਸੰਬੰਧਿਤ ਦਫ਼ਤਰ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਦਲਵੀਰ ਸਿੰਘ ਜਟਾਣਾ, ਸੁਰਿੰਦਰ ਸਿੰਘ ਅੰਗਰੇਜ, ਜਗਮੀਤ ਸਿੰਘ ਪਲੰਬਰ, ਸਤਵਿੰਦਰ ਸਿੰਘ ਨੀਟਾ, ਕਮਲਜੀਤ ਸਿੰਘ, ਗੁਲਾਬ ਚੰਦ ਚੌਹਾਨ, ਅਜੈਬ ਸਿੰਘ ਸਮਾਣਾ, ਗੁਰਮੇਲ ਸਿੰਘ, ਦਵਿੰਦਰ ਸਿੰਘ ਰਾਜੂ, ਰਮੇਸ਼ ਕੁਮਾਰ ਕਾਕਾ, ਬਹਾਦਰ ਸਿੰਘ ਜਟਾਣਾ, ਮਲਾਗਰ ਸਿੰਘ ਆਦਿ ਆਗੂ ਹਾਜਰ ਸਨ |


Ad Position 22
No active advertisement
ਪਿਛਲੀ ਖ਼ਬਰ ਸਰਸਾ ਨੰਗਲ 'ਚ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਸੈਂਟਰ ਭਲਿਆਣ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement