ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬੱਸੀ ਗੁੱਜਰਾਂ ਵਿਖੇ ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਚਲਦੀਆਂ ਵਿੱਦਿਅਕ-ਸੰਸਥਾਵਾਂ ਸ. ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਤੇ ਡਰੀਮਲੈਂਡ ਪਬਲਿਕ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾਵਾਂ ਦੀ ਨਿਰਦੇਸ਼ਕਾ ਅਮਨਦੀਪ ਕੌਰ ਤੇ ਪਿ੍ੰਸੀਪਲ ਕਰਨਜੋਤ ਕੌਰ ਵਲੋਂ ਵਿਦਿਆਰਥੀਆਂ ਨੂੰ ਪ੍ਰਦੂਸ਼ਣ-ਰਹਿਤ ਦਿਵਾਲੀ ਮਨਾਉਣ ਅਤੇ ਗੈਰ-ਮਿਆਰੀ ਪਕਵਾਨਾਂ ਤੋਂ ਪ੍ਰਹੇਜ ਕਰਨ ਲਈ ਪ੍ਰੇਰਿਆ ਗਿਆ | ਵਾਈਸ ਪਿ੍ੰਸੀਪਲ ਮਨਦੀਪ ਕੌਰ ਅਤੇ ਪੰਜਾਬੀ ਅਧਿਆਪਕਾ ਸ਼ਰਨਜੀਤ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਰੰਗੋਲੀ ਮੁਕਾਬਲੇ ਹੋਏ ਅਤੇ ਸਬਜ਼ੀਆਂ, ਮਿਠਾਈਆਂ, ਘਰੇਲੂ-ਪਕਵਾਨਾਂ ਆਦਿ ਦਾ ਬਾਜ਼ਾਰ ਲਗਾਇਆ ਗਿਆ ਜਿਨ੍ਹਾਂ ਨਾਲ ਬਜਾਰਾਂ ਦੇ ਮੋਜੂਦਾ ਹਾਲਾਤਾਂ ਨੂੰ ਜਾਣਿਆ ਗਿਆ | ਇਸ ਮੌਕੇ ਸੰਸਥਾਵਾਂ ਦੇ ਅਧਿਆਪਕ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |