ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਅੱਜ ਦੀਵਾਲੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਤੇ ਦੀਵੇ, ਮੋਮਬਤੀਆ ਸਜਾਉਣ, ਰੰਗੋਲੀਆਂ ਬਣਾਉਣ, ਕਾਰਡ ਬਣਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਤੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ | ਮੰਚ ਦੀ ਭੂਮਿਕਾ ਮਨਵੀਰ ਕੌਰ ਅਤੇ ਮਨਪ੍ਰੀਤ ਕੌਰ ਵਲੋਂ ਅਦਾ ਕੀਤੀ ਗਈ | ਇਸ ਮੌਕੇ ਰਾਜਿੰਦਰ ਕੌਰ,ਗੁਰਪ੍ਰੀਤ ਕੌਰ, ਗੁਰਜੀਤ ਕੌਰ, ਸੁਮਨ ਬੇਗਮ, ਰਮਨਦੀਪ ਕੌਰ, ਹਰਮਨਦੀਪ ਕੌਰ, ਪ੍ਰੀਤੀ, ਰਮਨਦੀਪ ਕੌਰ, ਅਕਵਿੰਦਰ ਕੌਰ, ਜਸਵੀਰ ਕੌਰ, ਆਦਿ ਅਧਿਆਪਕਾਂ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ ਅਤੇ ਅੰਤ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਕੇਕ ਵੀ ਕੱਟਿਆ ਗਿਆ |