ਮੋਰਿੰਡਾ, 19 ਅਕਤੂਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਅੱਜ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਤੋਂ ਪ੍ਰਭਾਤ ਫੇਰੀ ਅਰੰਭ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਬਾਬਾ ਗੁਰਮੀਤ ਸਿੰਘ ਦੇ ਘਰ ਪਹੁੰਚੇ | ਇਸ ਮੌਕੇ ਜਿਥੇ ਪ੍ਰਸਿੱਧ ਕਥਾ ਵਾਚਕ ਭਾਈ ਸੁਰਿੰਦਰਪਾਲ ਸਿੰਘ ਸੋਢੀ, ਭਾਈ ਕਰਮਜੀਤ ਸਿੰਘ, ਬੀਬੀ ਅਮਨਪ੍ਰੀਤ ਕੌਰ ਅਨੰਦ ਨੇ ਆਪਣੇ ਸਾਥੀਆਂ ਸਮੇਤ ਗੁਰੂ ਜੀ ਦੀ ਉਪਮਾ ਵਿਚ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਪ੍ਰਭਾਤ ਫੇਰੀ ਦੇ ਰੂਪ ਵਿਚ ਇਕੱਠੇ ਹੋ ਕੇ ਸਤਿਨਾਮ ਵਾਹਿਗੁਰੂ ਜੀ ਦਾ ਨਾਮ ਜਪਦੇ ਹੋਏ ਵੱਖ ਵੱਖ ਬਜ਼ਾਰਾਂ ਅਤੇ ਘਰਾਂ ਵਿਚ ਫੇਰੀ ਪਾਈ | ਇਸ ਪ੍ਰਭਾਤ ਫੇਰੀ ਵਿਚ ਹੋਰਨਾਂ ਤੋਂ ਇਲਾਵਾ, ਗੁਰਦੀਪ ਸਿੰਘ, ਹਰਦੀਪ ਸਿੰਘ ਅਨੰਦ, ਜਗਨਦੀਪ ਸਿੰਘ ਅਨੰਦ, ਗੁਰਮੁੱਖ ਸਿੰਘ ਸੰਤ ਨਗਰ, ਸੁਰਜੀਤ ਸਿੰਘ, ਸੰਤ ਸਿੰਘ, ਭੋਲਾ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਲਛਮਣ ਸਿੰਘ, ਬੀਬੀ ਰਜਿੰਦਰ ਕੌਰ, ਬੀਬੀ ਚਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਜਸਵੰਤ ਕੌਰ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੋਰਿੰਡਾ ਸਮੇਤ ਅਨੇਕਾਂ ਬੀਬੀਆਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ |