ਢੇਰ, 19 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਮਹਾਰਾਜ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਅਕਤੂਬਰ ਤੋ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਪਿੰਡ ਢਾਹੇ, ਥਲੂਹ ਲੋਅਰ, ਨੰਗਲੀ, ਜਿੰਦਵੜੀ, ਬੇਹਿਲੂ, ਗੱਗ, ਕਲਿੱਤਰਾ, ਬ੍ਰਹਮਪੁਰ ਤੋ ਹੁੰਦੀਆਂ ਹੋਈਆਂ ਵਾਪਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਈਆਂ | ਇਸ ਸਬੰਧੀ ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਸਮਾਗਮ 23 ਤੋਂ 29 ਨਵੰਬਰ ਤੱਕ ਚੱਲਣਗੇ |ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਗੱਦੀ ਪੁਰਬ ਹੈ ਜੋ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 25 ਨਵੰਬਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦੁਰ ਮਹਾਰਾਜ ਜੀ ਅਤੇ ਭਾਈ ਮਤੀ ਦਾਸ ਭਾਈ ਸਤੀ ਦਾਸ ਭਾਈ ਦਿਆਲਾਂ ਜੀ ਦਾ 350