ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਨ ਵੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਵਲੋਂ ਚੇਅਰਮੈਨ ਬਹਾਦਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਪੁਰਬ ਅਤੇ ਅੱਲ੍ਹਾ ਯਾਰ ਖਾਂ ਜੋਗੀ ਦੀ ਯਾਦ ਨੂੰ ਸਮਰਪਿਤ ਕਰਵਾਏ, ਇਸ ਸਮਾਗਮ ਵਿਚ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਲਜੀਤ ਸਿੰਘ ਨਾਦ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਦਿਲਵਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਨਾਭਾ ਵਾਲੇ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਸਮੇਤ ਕਈ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੋਰ 'ਤੇ ਪੁੱਜੇ ਵੱਖ ਵੱਖ ਧਰਮਾਂ ਦੇ ਮਹਾਂਪੁਰਸ਼ਾਂ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਨੂੰ ਯਾਦ ਕੀਤਾ | ਸਮਾਗਮ ਦੌਰਾਨ ਬੱਚਿਆਂ ਦੇ ਦਸਤਾਰ, ਦੁਮਾਲਾ ਸਜਾਉਣ, ਪੈਂਤੀ ਸੁਣਾਉਣ ਲੰਮੇ ਕੇਸਾਂ, ਗੱਤਕਾ ਆਦਿ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 800 ਦੇ ਕਰੀਬ ਬੱਚਿਆ ਨੇ ਹਿੱਸਾ ਲਿਆ | ਪ੍ਰਬੰਧਕਾਂ ਵਲੋਂ ਇਸ ਦੌਰਾਨ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਸੀ | ਸਮਾਗਮ ਵਿਚ ਪੁੱਜੇ ਸਮੂਹ ਪ੍ਰਚਾਰਕਾਂ ਅਤੇ ਮਹਾਂਪੁਰਸ਼ਾਂ ਨੂੰ ਚੇਅਰਮੈਨ ਬਹਾਦਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਨਿਹੰਗ ਮੁਖੀ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਗੁਰਮੇਲ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ ਵਾਲੇ, ਬਾਬਾ ਸੁੱਖਪਾਲ ਸਿੰਘ ਭੈਰੋਮਾਜਰਾ ਵਾਲੇ, ਮੁਸਲਿਮ ਭਾਈਚਾਰੇ ਤੋਂ ਡਾ: ਨਸੀਰ ਅਖ਼ਤਰ, ਮਨਜੀਤ ਸਿੰਘ ਔਲਖ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ, ਹਰਪ੍ਰੀਤ ਸਿੰਘ ਦਰਦੀ ਚੜ੍ਹਦੀ ਕਲਾ ਗਰੁੱਪ, ਵਨ ਬੀਟ ਹਸਪਤਾਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਬੰਧਕ ਭਾਈ ਉੱਕਪਾਲ ਸਿੰਘ, ਗੁਰਮੀਤ ਕੌਰ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਭਾਈ ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਬਾਬਾ ਦੀਪ ਸਿੰਘ ਗੱਤਕਾ ਅਖਾੜਾ, ਜਥੇਦਾਰ ਗੁਰਦੀਪ ਸਿੰਘ ਰੋਪੜ,ਭਾਈ ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ, ਭਾਈ ਬਲਜਿੰਦਰ ਸਿੰਘ ਪਰਵਾਨਾ, ਮਨਜੋਤ ਸਿੰਘ ਗੜ੍ਹਦੀਵਾਲਾ, ਸੀਨੀਅਰ ਅਕਾਲੀ ਆਗੂ ਤੇਜਪਾਲ ਸਿੰਘ ਸਿੱਧੂ, ਸਾਬਕਾ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ, ਭਾਈ ਸੰਤੋਖ ਸਿੰਘ ਜਲੰਧਰ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਧਰਮਾਂ ਤੋਂ