ਕਾਹਨਪੁਰ ਖੂਹੀ, 31 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੀਆਂ ਸਾਲਾਨਾ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਸਮਾਪਤ ਹੋ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਰਾਜਿੰਦਰ ਕਿਸਾਨਾਂ ਨੇ ਦੱਸਿਆ ਕਿ ਖੇਡਾਂ ਸਕੂਲ ਦੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਕਰਵਾਈਆਂ ਜਾਂਦੀਆਂ ਹਨ, ਜਿਸ ਵਿਚ ਪ੍ਰਾਇਮਰੀ ਵਿੰਗ, ਮਿਡਲ ਤੇ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲਿਆ | ਇਹ ਖੇਡਾਂ ਕੁਆਰਡੀਨੇਟਰ ਸੰਜੀਵ ਕੁਮਾਰ ਅਤੇ ਅਧਿਆਪਕ ਸੁਖਬੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ, ਜਿਸ ਵਿਚ ਸਕੂਲ ਦੇ ਵਿਦਿਆਰਥੀ ਨੇ ਇਹਨਾਂ ਖੇਡਾਂ ਵਿਚ ਹਿੱਸਾ ਲਿਆ ਅਤੇ ਇਸ ਵਿਚ ਕਬੱਡੀ, ਖੋ-ਖੋ, ਵਾਲੀਬਾਲ, ਬੈਡਮਿੰਟਨ ਅਤੇ ਅਥਲੈਟਿਕਸ ਸ਼ਾਮਲ ਸਨ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਅਤੇ ਪਿ੍ੰਸੀਪਲ ਦੁਆਰਾ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ ਅਤੇ ਉਨ੍ਹਾਂ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਪੋਰਟਸ ਮੀਟ ਲਈ ਮਿਹਨਤ ਕੀਤੀ | ਇਸ ਮੌਕੇ 'ਤੇ ਅਧਿਆਪਕ ਮੈਡਮ ਸਿਮਰਨ ਕਿਸਾਨਾਂ, ਸੰਜੀਵ ਕੁਮਾਰ, ਸੁਖਬੀਰ ਸਿੰਘ, ਮਨਦੀਪ ਸਿੰਘ, ਰੁਪਿੰਦਰ ਕੌਰ, ਬਲਵਿੰਦਰ, ਅਰਸ਼ਦੀਪ, ਜੋਤੀ, ਤਾਨੀਆਂ, ਰਮਨਦੀਪ, ਅਮਨਦੀਪ ਤੇ ਮਨੀਸ਼ਾ ਆਦਿ ਹਾਜ਼ਰ ਸਨ |