06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬੇਲਾ ਕਾਲਜ ਵਿਖੇ ਮੈਗਾ ਸਟਾਰ ਫੂਡ ਲਿਮਿਟਡ ਵਲੋਂ ਵਿਸ਼ੇਸ਼ ਲੈਕਚਰ <br/>

Ad Position 21
No active advertisement
ਅਜੀਤ ਡੈਸਕ 01-11-2025
ਬੇਲਾ, 31 ਅਕਤੂਬਰ ( ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਪੋਸਟ-ਗ੍ਰੈਜੂਏਟ ਫੂਡ ਪ੍ਰੋਸੈਸਿੰਗ ਵਿਭਾਗ ਵਲੋਂ ਮੈਗਾ ਸਟਾਰ ਫੂਡ ਲਿਮਿਟਡ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਤਜਰਬੇ ਵਿਵਹਾਰਿਕ ਗਿਆਨ ਨਾਲ ਜੋੜਨਾ ਸੀ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹਨ, ਕਿਉਂਕਿ ਇਹ ਉਨ੍ਹਾਂ ਨੂੰ ਅਕਾਦਮਿਕ ਸਿੱਖਿਆ ਨਾਲ ਪ੍ਰੈਕਟੀਕਲ ਸੂਝ ਪ੍ਰਦਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਨਾਲ ਜੋੜਨ ਲਈ ਉਤਸ਼ਾਹਿਤ ਕਰਦਾ ਰਿਹਾ ਹੈ | ਇਸ ਮੌਕੇ ਮੈਗਾ ਸਟਾਰ ਫੂਡ ਲਿਮਿਟਡ ਵਲੋਂ ਮਿਸਟਰ ਵਿਨੇ ਕੁਮਾਰ (ਐੱਚ.ਆਰ. ਅਤੇ ਮੁਖੀ) ਅਤੇ ਮਿਸਟਰ ਮੁਹੰਮਦ ਰਫ਼ੈ (ਕੁਆਲਿਟੀ ਮੈਨੇਜਰ) ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਉਦਯੋਗਿਕ ਪ੍ਰਬੰਧਨ, ਗੁਣਵੱਤਾ ਨਿਯੰਤਰਣ ਅਤੇ ਪ੍ਰੋਫੈਸ਼ਨਲ ਜੀਵਨ ਵਿਚ ਅਨੁਸ਼ਾਸਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਵਿਭਾਗ ਮੁਖੀ ਡਾ. ਮਮਤਾ ਅਰੋੜਾ ਨੇ ਕਿਹਾ ਕਿ ਇਸ ਕੰਪਨੀ ਵੱਲੋਂ ਕਰਵਾਇਆ ਗਿਆ ਇਹ ਲੈਕਚਰ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ ਤੇ ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿਰਫ ਸਿਧਾਂਤਕ ਹੀ ਨਹੀਂ, ਸਗੋਂ ਪ੍ਰਯੋਗਾਤਮਕ ਗਿਆਨ ਵਿਚ ਵੀ ਵਾਧਾ ਹੋਵੇਗਾ | ਇਸ ਪ੍ਰੋਗਰਾਮ ਦੇ ਕਨਵੀਨਰ ਡਾ. ਪਰਵਿੰਦਰ ਕੌਰ ਵਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਸਟੇਜ ਪ੍ਰਬੰਧਨ ਕੀਤਾ ਗਿਆ, ਜਿਸ ਨਾਲ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ | ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਡਾ. ਬਿਨੈਪ੍ਰੀਤ ਕੌਰ, ਰੀਮਾ ਦੇਵੀ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ ਗੁਰਵਿੰਦਰ ਕੌਰ, ਪ੍ਰੋ. ਨਵਜੋਤ ਭਾਰਤੀ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਹੀ ਬਣ ਸਕਦੇ ਹਨ ਨਗਰ ਕੌਂਸਲ ਰੂਪਨਗਰ ਦੇ ਨਵੇਂ ਪ੍ਰਧਾਨ <br/> ਅਗਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਦੀਆਂ ਸਾਲਾਨਾ ਖੇਡਾਂ ਕਰਵਾਈਆਂ <br/>
Ad Position 24
No active advertisement