ਪੁਰਖਾਲੀ, 31 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਅਕਬਰਪੁਰ ਵਿਖੇ ਇਕ ਫੋਟੋਗ੍ਰਾਫਰ ਦੇ ਘਰ ਨੂੰ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਫ਼ੋਟੋ ਗਰਾਫਰ ਸ਼ਮਸ਼ੇਰ ਸਿੰਘ ਛੰਮਾ ਨੇ ਦੱਸਿਆ ਕਿ ਉਸ ਦੇ ਘਰ ਨੂੰ ਕਿਸੇ ਸ਼ਾਰਟ ਸਰਕਟ ਨਾਲ ਅਚਨਚੇਤ ਅੱਗ ਗਈ, ਜਿਸ ਨਾਲ ਉਸ ਨੂੰ ਲੱਖਾਂ ਰੁਪਏ ਦਾ ਨੁਕਸਾਨ ਪੁੱਜ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦੇ ਕੈਮਰੇ, ਲੈਨਜ਼, ਲਾਈਟਾਂ ਆਦਿ ਤੋਂ ਇਲਾਵਾ ਘਰ ਅੰਦਰ ਪਿਆ ਸਾਰਾ ਸਮਾਨ ਅੱਗ ਦੀ ਭੇਟ ਚੜ੍ਹ ਗਿਆ | ਉਨ੍ਹਾਂ ਦੱਸਿਆ ਕਿ ਅੱਗ ਦੇ ਭਾਂਬੜ ਮੱਚਣ 'ਤੇ ਪਿੰਡ 'ਚ ਹਫ਼ੜਾ ਦਫ਼ੜੀ ਮੱਚ ਗਈ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਅੱਗ ਤੇ ਬੜਾ ਅÏਖਾ ਕਾਬੂ ਪਾਇਆ ਤੇ ਮੌਕੇ 'ਤੇ ਫਾਇਰ ਬਿ੍ਗੇਡ ਦੀ ਬੁਲਾਈ ਗਈ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਵਿਅਕਤੀ ਦੀ ਵੱਧ ਤੋਂ ਵੱਧ ਮਾਲੀ ਮਦਦ ਕੀਤੀ ਜਾਵੇ |