ਸ੍ਰੀ ਚਮਕੌਰ ਸਾਹਿਬ, 31 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੌਨਾ ਖੁਰਦ ਵਿਖੇ ਇਕ ਕਿਸਾਨ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਪਿੰਡ ਦੇ ਸਾਬਕਾ ਸਰਪੰਚ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ਕਿ ਉਕਤ ਕਿਸਾਨ ਕਿਰਪਾਲ ਸਿੰਘ ਪੁੱਤਰ ਬੰਤ ਸਿੰਘ ਅੱਜ ਦੁਪਹਿਰ ਸਮੇਂ ਜਦੋਂ ਪਸ਼ੂਆਂ ਲਈ ਚਾਰਾ ਲੈਣ ਗਿਆ ਤਾਂ ਉੱਥੇ ਜ਼ਹਿਰੀਲੇ ਸੱਪ ਨੇ ਡੱਸ ਲਿਆ, ਉਸ ਨੂੰ ਤੁਰੰਤ ਸ੍ਰੀ ਚਮਕੌਰ ਸਾਹਿਬ ਦੇ ਸਬ ਡਵੀਜ਼ਨਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਚੰਡੀਗੜ੍ਹ ਦੇ 32 ਸੈਕਟਰ ਦੇ ਜਨਰਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਕਿਸਾਨ ਕਰੀਬ 50 ਵਰਿ੍ਹਆਂ ਦਾ ਦੱਸਿਆ ਜਾ ਰਿਹਾ ਹੈ |