05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨੂਰਪੁਰ ਬੇਦੀ ਦੀ ਗ੍ਰਾਮ ਪੰਚਾਇਤ ਵਲੋਂ ਥਾਣਾ ਮੁਖੀ ਰੋਹਿਤ ਸ਼ਰਮਾ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 01-11-2025
ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੀ ਗ੍ਰਾਮ ਪੰਚਾਇਤ ਨੇ ਸਰਪੰਚ ਨਿਰਮਲਾ ਦੇਵੀ ਦੀ ਅਗਵਾਈ ਵਿਚ ਅੱਜ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ |ਇਸ ਮੌਕੇ ਗ੍ਰਾਮ ਪੰਚਾਇਤ ਨੇ ਇੰਸਪੈਕਟਰ ਰੋਹਿਤ ਸ਼ਰਮਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ | ਥਾਣਾ ਮੁਖੀ ਨੇ ਪੰਚਾਇਤ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਸ਼ਹਿਰ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ | ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤ ਨੂੰ ਪੁਲਿਸ ਪ੍ਰਸ਼ਾਸ਼ਨ ਵਲੋਂ ਬਣਦਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਪੰਚਾਇਤ ਨੇ ਸ਼ਹਿਰ ਵਿਚ ਮੋਟਰ ਸਾਈਕਲਾਂ ਤੇ ਪਟਾਕੇ ਮਾਰਨ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਗਈ | ਮੀਟਿੰਗ ਦੌਰਾਨ ਜਰਨੈਲ ਸਿੰਘ ਲਾਲੀ, ਸਤਨਾਮ ਸਿੰਘ, ਮਾ. ਰਾਮ ਸਿੰਘ, ਸੁਰਿੰਦਰ ਕੁਮਾਰ, ਨਵੀਨ ਕੁਮਾਰ, ਹਰਪ੍ਰੀਤ ਸਿੰਘ, ਗੌਰਵ ਕਾਲੜਾ ਤੇ ਹੋਰ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਕਾਲਜ ਪੜ੍ਹਦੀਆਂ ਦੋ ਲੜਕੀਆਂ ਨਾਲ ਮਾਰਕੁੱਟ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਈਨਮੈਨ ਕਰਨਗੇ ਹੈੱਡ ਆਫ਼ਿਸ ਦੇ ਮੁੱਖ ਗੇਟ ਦਾ ਘਿਰਾਓ <br/>
Ad Position 24
No active advertisement