26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸ੍ਰੀ ਘਾਟ ਸਾਹਿਬ ਪ੍ਰਬੰਧਕ ਕਮੇਟੀ ਨੰਗਲ ਦੀ ਹੋਈ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 02-11-2025
ਨੰਗਲ, 1 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ ਦੇ ਕੰਢੇ 'ਤੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਘਾਟ ਸਾਹਿਬ ਪਾਤਸ਼ਾਹੀ ਦਸਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਇੱਕ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਉਲੀਕੇ ਗਏ ਪ੍ਰੋਗਰਾਮ ਸਬੰਧੀ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਬਾਵਾ ਨੇ ਕਿਹਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 3 ਨਵੰਬਰ ਦਿਨ ਸੋਮਵਾਰ ਨੂੰ ਸ਼ਾਮ 4.00 ਵਜੇ ਨੰਗਲ ਸ਼ਹਿਰ ਵਿਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਪੁਰਾਣਾ ਗੁਰਦੁਆਰਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਵੇਗਾ | ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਤਕਰੀਬਨ 8.00 ਵਜੇ ਗੁਰਦਵਾਰਾ ਘਾਟ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | 5 ਨਵੰਬਰ ਨੂੰ ਗੁਰਦਵਾਰਾ ਘਾਟ ਸਾਹਿਬ ਵਿਖੇ ਸਵੇਰੇ 9.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ 10.00 ਤੋਂ 1.30 ਵਜੇ ਤਕ ਗੁਰਮਤਿ ਸਮਾਗਮ ਸਜੇਗਾ ਜਿਸ ਵਿਚ ਲੋਕਲ ਰਾਗੀ ਜਥੇ ਅਤੇ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮਿ੍ਤਸਰ ਤੋ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿਚ ਵੱਧ ਚੜ ਕੇ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ | ਮੀਟਿੰਗ ਵਿਚ ਪ੍ਰਧਾਨ ਗੁਰਦੀਪ ਸਿੰਘ ਬਾਵਾ, ਜਸਪਾਲ ਸਿੰਘ ਜਨਰਲ ਸਕੱਤਰ, ਬਲਬੀਰ ਸਿੰਘ ਸੈਣੀ ਕੈਸ਼ੀਅਰ, ਬੀਰਇੰਦਰ ਸਿੰਘ ਸੂਰੀ, ਤੇਜਾ ਸਿੰਘ, ਜਰਨੈਲ ਸਿੰਘ ਸੰਧੂ, ,ਭਾਈ ਬਚਿੱਤਰ ਸਿੰਘ, ਸੁਰਿੰਦਰ ਸਿੰਘ, ਬਵਨਦੀਪ ਸਿੰਘ ਕੋਹਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਨੇ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਡੇਰਾਬੱਸੀ 'ਚ ਵਿਕਾਸ ਕਾਰਜਾਂ ਦੇ ਨਾਂਅ 'ਤੇ ਲੋਕਾਂ ਨੂੰ ਕੀਤਾ ਜਾ ਰਿਹੈ ਤੰਗ-ਪ੍ਰੇਸ਼ਾਨ <br/>
Ad Position 24