26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਪਿੰਡ ਦੁੱਗਰੀ ਵਿਖੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਕੀਰਤਨ ਸਮਾਗਮ

Ad Position 21
No active advertisement
ਗੁਰਦੁਆਰਾ ਸ੍ਰੀ ਬੋਹੜ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ | ਤਸਵੀਰਾਂ :ਜਗਮੋਹਣ ਸਿੰਘ ਨਾਰੰਗ
ਸਮਾਗਮ ਹਾਜ਼ਰ ਸੰਗਤਾਂ |
02-11-2025
ਸ੍ਰੀ ਚਮਕੌਰ ਸਾਹਿਬ, 1 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਦੁੱਗਰੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਵਿਖੇ ਅੱਜ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ਪ੍ਰਸ਼ਾਸਨ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ, ਇਸ ਸਮਾਗਮ ਵਿਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਕਰਨ ਸਿੰਘ, ਭਾਈ ਜਗਦੀਪ ਸਿੰਘ ਪਰਵਾਨਾ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਸਵੀਰ ਸਿੰਘ ਸਮੇਤ ਕਈ ਪ੍ਰਚਾਰਕਾਂ ਨੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਵਰਣਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਨੇ ਹੀ ਮਾਨਵਤਾ ਦੀ ਰਾਖੀ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਨੇ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਵੱਡੇ ਪੱਧਰ ਤੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ | ਅਮਰੀਕ ਸਿੰਘ ਸਿੱਧੂ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਨੇ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਬਾਬਾ ਸੁੱਖਪਾਲ ਸਿੰਘ ਭੈਰੋਮਾਜਰਾ ਵਾਲੇ, ਜਥੇਦਾਰ ਬਾਬਾ ਸਰਬਜੀਤ ਸਿੰਘ, ਬਾਬਾ ਅਮਰਜੀਤ ਸਿੰਘ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਨਾਇਬ ਤਹਿਸੀਲਦਾਰ ਰਮਨ ਕੁਮਾਰ, ਡੀ. ਐਸ. ਪੀ. ਮਨਜੀਤ ਸਿੰਘ ਔਲਖ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੱਸੜ, ਆੜ੍ਹਤੀ ਕੇਹਰ ਸਿੰਘ ਦੁੱਗਰੀ, ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਕੌਂਸਲਰ ਸੁਖਵੀਰ ਸਿੰਘ, ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਹਰਿੰਦਰ ਸਿੰਘ ਕਾਕਾ ਜਟਾਣਾ, ਬੀ ਡੀ. ਪੀ. ਓ. ਅਜੈਬ ਸਿੰਘ, ਸੁਪਰਡੈਂਟ ਜਸਵੀਰ ਕੁਮਾਰ, ਰੀਡਰ ਜਗਜੋਤ ਸਿੰਘ, ਰੁਪਿੰਦਰ ਸਿੰਘ ਸੋਨੂੰ ,ਸਰਪੰਚ ਕਰਮਜੀਤ ਕੌਰ, ਸੁਖਦਰਸ਼ਨ ਸਿੰਘ ਧੰਨਾ, ਪੰਚ ਟਿੰਕੂ, ਰਾਜਿੰਦਰ ਸਿੰਘ ਗਿੱਲ ਦੁੱਗਰੀ, ਕੁਲਜਿੰਦਰ ਸਿੰਘ ਬੰਬਰ ਸਮੇਤ ਵੱਡੀ ਗਿਣਤੀ ਵਿਚ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ, ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਬਾਲਾਜੀ ਖਾਟੂ ਸ਼ਿਆਮ ਜੀ ਦਾ ਜਨਮ ਦਿਹਾੜਾ
ਅਗਲੀ ਖ਼ਬਰ ਫਰੈਂਡਜ਼ ਹੀਰੋ ਏਜੰਸੀ ਦੇ ਪ੍ਰਬੰਧਕਾਂ ਨੇ ਆਪਣੇ ਗਾਹਕਾਂ ਨੂੰ ਸੌਂਪੇ ਤੋਹਫ਼ੇ

Ad Position 24