27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ <br/>

Ad Position 21
No active advertisement
ਰੈਲੀ ਦੌਰਾਨ ਵਿਦਿਆਰਥੀ | ਤਸਵੀਰ: ਢੀਂਡਸਾ <br/> 02-11-2025
ਨੂਰਪੁਰ ਬੇਦੀ, 1 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਅੱਜ 1 ਨਵੰਬਰ 2025 ਨੂੰ ਸਕੂਲ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਰਾਜ ਕੁਮਾਰ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਪਿੰਡ ਵਾਸੀਆਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਇਸ ਰੈਲੀ ਵਿਚ ਹਿੱਸਾ ਲਿਆ | ਵਿਦਿਆਰਥੀਆਂ ਦੁਆਰਾ ਰੈਲੀ ਵਿਚ ਯੋਗਦਾਨ ਦਿੰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਸਲੋਗਨ ਬੈਨਰ ਤਿਆਰ ਕੀਤੇ ਗਏ ਅਤੇ ਨਸ਼ਿਆਂ ਵਿਰੁੱਧ ਲਗਾ ਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ | ਇਸ ਰੈਲੀ ਵਿਚ ਸਕੂਲ ਤੋਂ ਲੈ ਕੇ ਪੂਰੇ ਪਿੰਡ ਦਾ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਰਾਜ ਨੋ ਤੰਬਾਕੂ ਰਹਿਤ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਸਕਟਬਾਲ ਦੇ ਫਸਵੇਂ ਫਾਈਨਲ 'ਚ ਲੁਧਿਆਣਾ ਨੂੰ ਹਰਾ ਕੇ ਮੇਜ਼ਬਾਨ ਮੁਹਾਲੀ ਦੀਆਂ ਕੁੜੀਆਂ ਰਾਜ ਚੈਂਪੀਅਨ ਬਣੀਆਂ
Ad Position 24