ਸ੍ਰੀ ਚਮਕੌਰ ਸਾਹਿਬ, 1 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ.ਗੋਬਿੰਦ ਟੰਡਨ ਦੀ ਅਗਵਾਈ ਹੇਠ ਪਿੰਡ ਰੁੜਕੀ ਹੀਰਾਂ ਅਤੇ ਮਕੜੋਨਾ ਖੁਰਦ ਵਿਖੇ ਰਾਜ ਨੋ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਪਰਮਜੀਤ ਸਿੰਘ ਡਹਿਰ ਹੈਲਥ ਵਰਕਰ ਨੇ ਤੰਬਾਕੂ ਦੇ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ,ਫੇਫੜਿਆਂ ਦਾ ਕੈਂਸਰ,ਗਲੇ ਦਾ ਕੈਂਸਰ ਅਤੇ ਫੂਡ ਪਾਈਪ ਦਾ ਕੈਂਸਰ ਆਦਿ ਹੋਣ ਦਾ ਖ਼ਤਰਾ 4 ਗੁਣਾ ਵੱਧ ਜਾਂਦਾ ਹੈ | ਬੀੜੀ ਸਿਗਰਟ ਦੇ ਧੰੂਏਾ ਨਾਲ ਬੱਚਿਆਂ ਦੇ ਦਿਲ ਤੇ ਦਿਮਾਗ਼ 'ਤੇ ਭੈੜਾ ਅਸਰ ਹੰੁਦਾ ਹੈ | ਜ਼ਿਆਦਾ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਚ ਤੰਬਾਕੂ ਨਾ ਪੀਣ ਵਾਲਿਆਂ ਦੇ ਮੁਕਾਬਲੇ ਫੇਫੜਿਆਂ ਦੇ ਕੈਂਸਰ ਦੀ ਬਿਮਾਰੀ 15 ਤੋਂ 30 ਗੁਣਾ ਵੱਧ ਪਾਈ ਜਾਂਦੀ ਹੈ | ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਉਨ੍ਹਾਂ ਤੰਬਾਕੂ ਦੇ ਸੇਵਨ ਨਾ ਕਰਨ ਦਾ ਪ੍ਰਣ ਵੀ ਲਿਆ | ਇਸ ਮੌਕੇ ਕਈ ਮੁਹਤਬਰ ਹਾਜ਼ਰ ਸਨ |