28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨੈਸ਼ਨਲ ਕੁਇਜ਼ ਮੁਕਾਬਲਿਆਂ ਵਿਚ ਦਸਗਰਾਈ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ <br/>

Ad Position 21
No active advertisement
ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕਰ | ਤਸਵੀਰ: ਸ਼ਿਵ ਕੁਮਾਰ ਕਾਲੀਆ <br/> 02-11-2025
ਢੇਰ, 1 ਨਵੰਬਰ (ਸ਼ਿਵ ਕੁਮਾਰ ਕਾਲੀਆ)-ਹਿਮਾਚਲ ਪ੍ਰਦੇਸ਼ ਦੇ ਬੱਦੀ ਵਿਖੇ ਬਿਊਰੋ ਆਫ਼ ਇੰਡੀਅਨ ਸਟੈਂਡਰਡ ਵਲੋਂ ਰਾਸ਼ਟਰੀ ਪੱਧਰ 'ਤੇ ਵਰਲਡ ਸਟੈਂਡਰਡ ਡੇਅ ਮਨਾਇਆ ਗਿਆ | ਜਿਸ ਵਿਚ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਬੀ, ਆਈ,ਐਸ ਦੇ ਰਿਸੋਰਟ ਪਰਸਨ ਸ੍ਰੀ ਫ਼ੌਰਨ ਚੰਦ ਦੇ ਮਾਰਗ ਦਰਸ਼ਨ ਵਿਚ ਸਰਕਾਰੀ ਹਾਈ ਸਕੂਲ ਦਸਗਰਾਈ ਨੇ ਨੈਸ਼ਨਲ ਕੁਇਜ ਮੁਕਾਬਲੇ ਵਿਚ ਭਾਗ ਲਿਆ | ਜਿਸ ਵਿਚ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਅਹਿਮ ਸਥਾਨ ਹਾਸਿਲ ਕੀਤਾ | ਇਹਨਾਂ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਸ੍ਰੀ ਅਨੁਰਾਗ ਠਾਕੁਰ ਵਲੋ ਸਕੂਲ ਦੇ ਵਿਦਿਆਰਥੀ ਤਰਨ ਚੌਧਰੀ ਅਤੇ ਵਰਨ ਚੌਧਰੀ ਨੂੰ ਬੀ. ਆਈ.ਐਸ. ਕੁਇਜ ਜਿੱਤਣ ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਦੀ ਹੋਣਹਾਰ ਸਾਇੰਸ ਅਧਿਆਪਕਾ ਸ੍ਰੀਮਤੀ ਸ਼ਾਲੂ ਸੋਨੀ ਨੂੰ ਵੀ ਵੈਸਟ ਬੀ.ਆਈ. ਐਸ. ਮੈਟਰ ਵਜੋਂ ਉਨਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸਕੂਲ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਸਕੂਲ ਇੰਚਾਰਜ ਸ੍ਰੀਮਤੀ ਗੁਰਪ੍ਰੀਤ ਕੌਰ ਵਲੋਂ ਸਮੂਹ ਜੇਤੂ ਵਿਦਿਆਰਥੀਆਂ ਅਤੇ ਸਟਾਫ਼ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਦਿਲ ਦਾ ਆਪ੍ਰੇਸ਼ਨ ਕਰਵਾ ਕੇ ਪਰਤੇ ਬੱਚੇ ਅਮੀਨ ਨੂੰ ਮਿਲਿਆ ਨਵਾਂ ਜੀਵਨ <br/>
Ad Position 24