28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ- ਭਾਟੀਆ <br/>

Ad Position 21
No active advertisement
ਅਜੀਤ ਡੈਸਕ 02-11-2025
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਗੁਰਦੁਆਰਾ ਪ੍ਰਧਾਨ ਚਰਨ ਸਿੰਘ ਭਾਟੀਆ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 11 ਅਕਤੂਬਰ ਤੋਂ ਸ਼ੁਰੂ ਹੋ ਚੁੱਕੀਆਂ ਹਨ, ਜੋ 3 ਨਵੰਬਰ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ 3 ਨਵੰਬਰ ਦੁਪਹਿਰ 3 ਵਜੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਰਾਮ-ਲੀਲ੍ਹਾ ਗਰਾਊਾਡ, ਸਿਵਲ ਹਸਪਤਾਲ ਰੋਡ ਤੇ ਬੇਲਾ ਚੌਂਕ ਰਾਹੀਂ ਸ਼ਾਮ 7 ਵਜੇ ਵਾਪਸ ਗੁਰਦੁਆਰਾ ਸਾਹਿਬ ਪਹੁੰਚੇਗਾ | ਨਗਰ ਕੀਰਤਨ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਤੇ ਸੰਤ ਕਰਮ ਸਿੰਘ ਅਕੈਡਮੀ ਦੇ ਬੈਂਡ ਵਿਸ਼ੇਸ਼ ਆਕਰਸ਼ਨ ਹੋਣਗੇ, ਜਦਕਿ ਟਿੱਬੀ ਸਾਹਿਬ, ਕਲਗ਼ੀਧਰ ਕੰਨਿਆ ਪਾਠਸ਼ਾਲਾ, ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ, ਗੁਰਮਤ ਮਿਸ਼ਨਰੀ ਕਾਲਜ ਤੇ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜਥੇ ਵੀ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ 3 ਨਵੰਬਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਣਗੇ, 5 ਨਵੰਬਰ ਨੂੰ ਭੋਗ ਸਮੇਂ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਜੀ, ਭਾਈ ਕਮਲੇਸ਼ ਇੰਦਰ ਸਿੰਘ, ਭਾਈ ਪ੍ਰਦੀਪ ਸਿੰਘ ਦਾ ਜਥਾ ਕੀਰਤਨ ਕਰੇਗਾ, ਜਦਕਿ ਭਾਈ ਪਰਮਜੀਤ ਸਿੰਘ ਕਥਾ ਕਰਨਗੇ | ਪ੍ਰਧਾਨ ਭਾਟੀਆ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ 15 ਕਿੱਲੋਵਾਟ ਦਾ ਸੋਲਰ ਸਿਸਟਮ ਲਗਾਇਆ ਗਿਆ ਹੈ, ਜਿਸ ਨਾਲ ਬਿਜਲੀ ਖ਼ਰਚ ਘਟੇਗਾ ਤੇ ਬੱਚਤ ਧਰਮ ਪ੍ਰਚਾਰ ਲਈ ਵਰਤੀ ਜਾਵੇਗੀ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਸ਼ਿਰਕਤ ਕਰਨ |

Ad Position 22
No active advertisement
ਪਿਛਲੀ ਖ਼ਬਰ ਸਕੋਡਾ ਆਟੋ ਇੰਡੀਆ ਨੇ ਨਵਾਂ ਸਾਲਾਨਾ ਵਿਕਰੀ ਰਿਕਾਰਡ ਕਾਇਮ ਕੀਤਾ ਅਗਲੀ ਖ਼ਬਰ ਨਾਨਕ ਸਾਈਾ ਫਾਊਾਡੇਸ਼ਨ ਦੀ 'ਸੰਤ ਨਾਮਦੇਵ ਘੁਮਾਣ ਯਾਤਰਾ' ਸ੍ਰੀ ਅਨੰਦਪੁਰ ਸਾਹਿਬ ਪਹੁੰਚੀ <br/>
Ad Position 24