28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਵਲੋਂ ਲਗਾਏ ਗਏ ਕੈਂਪ ਦੇ ਪਹਿਲੇ ਦਿਨ 864 ਕੇਸਾਂ ਦਾ ਕੀਤਾ ਨਿਪਟਾਰਾ : ਹਰਦੀਪ ਸਿੰਘ ਮੁੰਡੀਆਂ

Ad Position 21
No active advertisement
ਅਜੀਤ ਡੈਸਕ 02-11-2025
ਐੱਸ. ਏ. ਐੱਸ. ਨਗਰ, 1 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵਲੋਂ ਪੁੱਡਾ ਭਵਨ ਮੁਹਾਲੀ ਲਗਾਏ ਗਏ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ | ਇਸੇ ਦਿਸ਼ਾ 'ਚ ਕੰਮ ਕਰਦਿਆਂ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਆਮ ਜਨਤਾ ਅਤੇ ਹੋਰਨਾਂ ਭਾਗੀਦਾਰਾਂ ਜਿਵੇਂ ਕਿ ਡਿਵੈਲਪਰਾਂ ਤੇ ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਰੋਜ਼ਾ ਕੈਂਪ ਉਲੀਕਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ 'ਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੰਸ ਰੀਨਿਊਲ ਦੇ 2, ਜ਼ੋਨਿੰਗ ਪਲਾਨ ਦੇ 2, ਪ੍ਰਾਜੈਕਟ ਲਾਇਸੰਸ/ਲੇਅ-ਆਊਟ ਪਲਾਟ ਦੇ 3, ਆਰਕੀਟੈਕਚਰਲ ਕੰਟਰੋਲ ਦੇ 2, ਅਸਟੇਟ ਏਜੰਟ ਸਰਟੀਫ਼ਿਕੇਟ ਦੇ 8, ਪ੍ਰਮੋਟਰ ਲਾਇਸੰਸ ਦੇ 7, ਬਿਲਡਿੰਗ ਪਲਾਨ ਦੇ 92, ਡਿਮਾਰਕੇਸ਼ਨ ਸਰਟੀਫ਼ਿਕੇਟ ਦੇ 11, ਡੀ. ਪੀ. ਸੀ. ਦੇ 30, ਕੰਪਲੀਸ਼ਨ ਸਰਟੀਫ਼ਿਕੇਟ ਦੇ 84 ਅਤੇ ਕਨਵੈਂਸ ਡੀਡ ਦਾ 1 ਕੇਸ ਸ਼ਾਮਿਲ ਹੈ | ਕੈਬਨਿਟ ਮੰਤਰੀ ਮੁੰਡੀਆਂ ਨੇ ਅੱਗੇ ਦੱਸਿਆ ਕਿ ਮਕਾਨ ਉਸਾਰੀ ਵਿਭਾਗ ਵਲੋਂ ਆਮ ਜਨਤਾ ਅਤੇ ਕਾਲੋਨਾਈਜ਼ਰਾਂ, ਪ੍ਰਮੋਟਰਾਂ ਅਤੇ ਡਿਵੈਲਪਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਕਿਰਿਆ ਨੂੰ ਸਰਲ ਕੀਤਾ ਗਿਆ ਹੈ, ਜਿਸ ਨਾਲ ਸੇਵਾਵਾਂ ਦੀ ਡਲੀਵਰੀ 'ਚ ਤੇਜ਼ੀ ਆਈ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ 'ਚ ਕੰਮਾਂ ਦਾ ਸਮੇਂ-ਸਿਰ ਅਤੇ ਭਿ੍ਸ਼ਟਾਚਾਰ ਰਹਿਤ ਤਰੀਕੇ ਨਾਲ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸੰਬੰਧੀ ਸਪੱਸ਼ਟ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ | ਅੱਜ ਕੈਂਪ ਦੀ ਕਾਰਵਾਈ ਦੌਰਾਨ ਵਿਕਾਸ ਗਰਗ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਸੰਬੰਧਤ ਵਿਅਕਤੀਆਂ ਅਤੇ ਕੰਪਨੀਆਂ ਨੂੰ ਬਿਲਡਿੰਗ ਪਲਾਨ, ਲੇਅ-ਆਊਟ ਪਲਾਨ, ਐਲ. ਓ. ਆਈ, ਅਸਟੇਟ ਏਜੰਟ ਅਤੇ ਪ੍ਰਮੋਟਰ ਰਜਿਸ਼ਟ੍ਰੇਸ਼ਨ ਦੇ ਸਰਟੀਕਿਫ਼ਕੇਟ ਵੀ ਸੌਂਪੇ ਗਏ, ਜਦਕਿ ਸਾਕਸ਼ੀ ਸਾਹਨੀ ਮੁੱਖ ਪ੍ਰਸ਼ਾਸਕ ਗਮਾਡਾ ਨੇ ਕੈਂਪ 'ਚ ਆਈ ਜਨਤਾ ਦੀਆਂ ਵੱਖ-ਵੱਖ ਸ਼ਾਖਾਵਾਂ 'ਚ ਲੰਬਿਤ ਅਰਜ਼ੀਆਂ ਸੰਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ | ਇਸ ਮੌਕੇ ਅਮਰਿੰਦਰ ਸਿੰਘ ਮੱਲੀ ਵਧੀਕ ਮੁੱਖ ਪ੍ਰਸ਼ਾਸਕ, ਹਰਦੀਪ ਸਿੰਘ ਅਸਟੇਟ ਅਫ਼ਸਰ (ਹਾਊਸਿੰਗ)-ਕਮ-ਭੌਂ ਪ੍ਰਾਪਤੀ ਕੁਲੈਕਟਰ ਤੇ ਰਵਿੰਦਰ ਸਿੰਘ ਅਸਟੇਟ ਅਫ਼ਸਰ (ਪਲਾਟ) ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋ ਜ਼ਖ਼ਮੀ, ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੇਮਿੰਗ ਐਪ ਦੀ ਆੜ 'ਚ ਠੱਗੀ ਮਾਰਨ ਵਾਲੇ ਗਰੋਹ ਦੇ 3 ਮੈਂਬਰ ਗਿ੍ਫ਼ਤਾਰ
Ad Position 24