28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਦਾ ਹਰ ਵਿਅਕਤੀ ਅੱਜ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ-ਜੀਤੀ ਪਡਿਆਲਾ

Ad Position 21
No active advertisement
ਅਜੀਤ ਡੈਸਕ 02-11-2025
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਚਿੰਤਾਜਨਕ ਦੱਸਦੇ ਹੋਏ ਕਿਹਾ ਕਿ ਅੱਜ ਪੰਜਾਬ ਦਾ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਗੋਲੀਬਾਰੀ, ਕਤਲ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਦਕਿ ਡਰੱਗ ਮਾਫ਼ੀਆ ਤੇ ਗੈਂਗਸਟਰਾਂ ਨੇ ਵੀ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਜਿਥੇ ਪਹਿਲਾਂ ਪੰਜਾਬ ਆਪਣੀ ਸ਼ਾਂਤੀ, ਮਿਹਨਤ ਅਤੇ ਭਰੋਸੇ ਲਈ ਮਸ਼ਹੂਰ ਸੀ, ਉਥੇ ਹੀ ਅੱਜ ਹਰ ਸ਼ਹਿਰ ਤੇ ਪਿੰਡ 'ਚ ਅਸੁਰੱਖਿਆ ਤੇ ਦਹਿਸ਼ਤ ਦਾ ਮਾਹੌਲ ਬਣਦਾ ਜਾ ਰਿਹਾ ਹੈ, ਜੋ ਕਿ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ 'ਆਪ' ਸਰਕਾਰ ਸੂਬੇ 'ਚ ਕਾਨੂੰਨ-ਵਿਵਸਥਾ ਬਣਾਈ ਰੱਖਣ 'ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਵਜੋਂ ਇਸ ਮਾਮਲੇ ਨੂੰ ਹਰ ਪੱਧਰ 'ਤੇ ਉਠਾਏਗੀ | ਉਨ੍ਹਾਂ ਕਿਹਾ ਕਿ ਲੋਕ ਪੰਜਾਬ ਨੂੰ ਪਹਿਲਾਂ ਵਾਲਾ ਅਮਨ-ਸ਼ਾਂਤੀ ਵਾਲਾ ਸੂਬਾ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਜੇਕਰ 'ਆਪ' ਸਰਕਾਰ ਨੇ ਜਲਦ ਇਸ ਗੰਭੀਰ ਸਥਿਤੀ ਨੂੰ ਸੰਭਾਲਣ ਲਈ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ 'ਚ ਪੈ ਸਕਦਾ ਹੈ ਅਤੇ ਸੂਬੇ 'ਚ ਵਿਆਪਕ ਤੌਰ 'ਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੋਦੀ ਦੀ ਗਾਰੰਟੀ ਅਤੇ ਨਾਇਬ ਦੇ ਸੰਕਲਪਾਂ ਨਾਲ ਸਾਕਾਰ ਹੋ ਰਿਹਾ ਮਹਿਲਾ ਸਸ਼ਕਤੀਕਰਣ ਦਾ ਸਪਨਾ <br/> ਅਗਲੀ ਖ਼ਬਰ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਦੋ ਜ਼ਖ਼ਮੀ, ਤਿੰਨ ਖ਼ਿਲਾਫ਼ ਕੇਸ ਦਰਜ
Ad Position 24