ਮੋਦੀ ਦੀ ਗਾਰੰਟੀ ਅਤੇ ਨਾਇਬ ਦੇ ਸੰਕਲਪਾਂ ਨਾਲ ਸਾਕਾਰ ਹੋ ਰਿਹਾ ਮਹਿਲਾ ਸਸ਼ਕਤੀਕਰਣ ਦਾ ਸਪਨਾ <br/>
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਦਿਵਸ ਦੇ ਮੌਕੇ 'ਤੇ ਚੰਡੀਗੜ੍ਹ ਵਿਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਲਾਭਪਾਤਰੀ ਨੂੰ ਡਮੀ ਚੈੱਕ ਸੌਂਪਦੇ ਹੋਏ | ਉਨ੍ਹਾਂ ਨਾਲ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ, ਸਿਹਤ ਮੰਤਰੀ ਆਰਤੀ ਸਿੰਘ ਰਾਓ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ ਅਤੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ ਵੀ ਦਿਖਾਈ ਦੇ ਰਹੇ ਹਨ | (ਸੱਜੇ) ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦਿਵਸ ਦੇ ਮੌਕੇ 'ਤੇ ਚੰਡੀਗੜ੍ਹ ਵਿਚ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਲਾਭਪਾਤਰੀਆਂ ਨੂੰ ਫ਼ੰਡ ਵੰਡੇ | ਉਨ੍ਹਾਂ ਨਾਲ ਸਹ
02-11-2025
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਦਿਵਸ ਮੌਕੇ 'ਤੇ ਪੈੱ੍ਰਸ ਕਾਨਫਰੈਂਸ ਨੂੰ ਸੰਬੋਧਿਤ ਕਰ ਰਹੇ ਸਨ | ਇਸ ਮੌਕੇ 'ਤੇ ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਬਮਾ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਵੀ ਮੌਜੂਦ ਰਹੇ | ਇਸ ਮੌਕੇ 'ਤੇ ਮੁੱਖ ਮੰਤਰੀ ਅਤੇ ਹੋਰ ਮਹਿਮਾਨਾਂ ਨੇ ਦੀਨ ਦਿਆਲ ਲਾਡੋ ਲੱਛਮੀ ਯੋਜਨਾ ਦੇ ਤਹਿਤ 21 ਮਹਿਲਾ ਲਾਭਕਾਰਾਂ ਨੂੰ ਪ੍ਰਤੀਕਾਤਮਕ ਰੂਪ ਨਾਲ ਚੈੱਕ ਵੰਡੇ | ਇਸ ਮੌਕੇ 'ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਜੀ ਅਨੁਪਮਾ, ਸੂਚਨਾ, ਜਨ ਸੰਪਰਕ ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਕੇ ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਅਤੇ ਮਾਲ ਅਤੇ ਆਪਦਾ ਵਿਭਾਗ ਦੇ ਵਿਸ਼ੇਸ਼ ਸਕੱਤਰ ਯਸ਼ਪਾਲ, ਸੇਵਾ ਵਿਭਾਗ ਦੇ ਨਿਰਦੇਸ਼ਕ ਪ੍ਰਸ਼ਾਂਤ ਪੰਵਾਰ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਣ ਅੱਤਰੇ ਸਮੇਤ ਹੋਰ ਮਾਣਯੋਗ ਮੌਜੂਦ ਰਹੇ |