28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦਸਮੀ ਦਾ ਦਿਹਾੜਾ <br/>

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਨਿਹਾਲ ਕਰਦਾ ਹੋਇਆ ਢਾਡੀ ਜਥਾ | ਅਜੀਤ ਤਸਵੀਰ <br/> 02-11-2025
ਐੱਸ. ਏ. ਐੱਸ. ਨਗਰ, 1 ਨਵੰਬਰ (ਅ. ਬ.)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮੀ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਬੀਬੀ ਪਰਮਿੰਦਰ ਕੌਰ ਖ਼ਾਲਸਾ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਜੀਵਨ ਬਿ੍ਤਾਂਤ ਅਤੇ ਉਨ੍ਹਾਂ ਨੂੰ ਗੁਰਤਾਗੱਦੀ ਮਿਲਣ ਦਾ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸਰਵਣ ਕਰਵਾਇਆ | ਇਸ ਤੋਂ ਬਾਅਦ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਭਾਈ ਰੂਪਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੁਆਰਾ ਭਾਈ ਮੱਖਣ ਸ਼ਾਹ ਲੁਬਾਣਾ ਦੇ ਡੁੱਬਦੇ ਸਮੁੰਦਰੀ ਬੇੜੇ ਨੂੰ ਬਚਾਉਣ ਦੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸੇ ਦੌਰਾਨ ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਭਾਈ ਹਰਮੀਤ ਸਿੰਘ ਲੁਧਿਆਣੇ ਵਾਲਿਆਂ, ਸੰਤ ਬਾਬਾ ਪਿਆਰਾ ਸਿੰਘ ਸਿਰਥੱਲੇ ਵਾਲਿਆਂ, ਭਾਈ ਬਲਦੇਵ ਸਿੰਘ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਮਿੱਤਰ ਪਿਆਰੇ ਨੂੰ ਕੀਰਤਨੀ ਜਥੇ ਅਤੇ ਭਾਈ ਅਮਰਜੀਤ ਸਿੰਘ ਖ਼ਾਲਸਾ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ 'ਪੰਜਾਬ ਦਿਵਸ' ਮੌਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੋਦੀ ਦੀ ਗਾਰੰਟੀ ਅਤੇ ਨਾਇਬ ਦੇ ਸੰਕਲਪਾਂ ਨਾਲ ਸਾਕਾਰ ਹੋ ਰਿਹਾ ਮਹਿਲਾ ਸਸ਼ਕਤੀਕਰਣ ਦਾ ਸਪਨਾ <br/>
Ad Position 24