29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜੀਵਨਜੋਤ ਪ੍ਰੋਜੈਕਟ ਤਹਿਤ 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ

Ad Position 21
No active advertisement
ਅਜੀਤ ਡੈਸਕ 03-11-2025
ਚੰਡੀਗੜ੍ਹ, 2 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰਾਜੈਕਟ ਜੀਵਨਜੋਤ ਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ, ਜੋ ਰਾਜ ਦੇ ਹਰ ਬੱਚੇ ਦੇ ਪੁਨਰਵਾਸ, ਸੁਰੱਖਿਆ ਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ ਗਏ ਹਨ | ਇਹ ਪ੍ਰਾਜੈਕਟ ਬਾਲ ਸੁਰੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਦੇ ਪ੍ਰੇਰਕ ਯਤਨ ਦੀ ਸ਼ਾਨਦਾਰ ਮਿਸਾਲ ਹੈ | ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਾਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿਚ ਲਾਗੂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਉਣ 'ਤੇ ਕੇਂਦਿ੍ਤ ਹੈ | ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਤੇ ਦਸਤਾਵੇਜ਼ਾਂ ਦੀ ਉਪਲਬਧਤਾ ਦੇ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ | ਬਚਾਏ ਗਏ 704 ਬੱਚਿਆਂ 'ਚੋਂ 269 ਨੂੰ ਸਕੂਲਾਂ ਵਿਚ ਦਾਖਲ ਕਰਵਾਇਆ ਗਿਆ ਹੈ, 15 ਆਂਗਣਵਾੜੀ ਸੈਂਟਰਾਂ ਵਿਚ ਦਾਖਲ ਹੋਏ ਹਨ, 43 ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਪ੍ਰਦਾਨ ਕੀਤੇ ਗਏ ਹਨ ਤੇ 15 ਨੂੰ ਸਿਹਤ ਯੋਜਨਾ ਤਹਿਤ ਕਵਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਗੈਰ ਕਾਨੂੰਨੀ ਮਾਈਨਿੰਗ ਕਰਦੇ ਤਿੰਨ ਕਾਬੂ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਖਰੜ ਵਲੋਂ ਗੁਰੂ ਨਾਨਕ ਕਵੀ ਦਰਬਾਰ ਤੇ ਰੁਬਰੂ ਕਰਵਾਇਆ <br/>
Ad Position 24