29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਪਿੰਡ ਮਟੌਰ, ਘਟੀਵਾਲ ਤੇ ਕੋਟਲਾ ਪੁੱਜੀਆਂ ਪ੍ਰਭਾਤ ਫੇਰੀਆਂ

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਪੁੱਜੀ ਪ੍ਰਭਾਤ ਫੇਰੀ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ ਸ਼ਖ਼ਸੀਅਤਾਂ | <br/> 03-11-2025
ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਿਰੰਤਰ ਜਾਰੀ ਹਨ | ਇਹ ਪ੍ਰਭਾਤ ਫੇਰੀਆਂ ਪਿੰਡ ਮਟੋਰ, ਘੱਟੀਵਾਲ ਤੇ ਕੋਟਲਾ ਪਾਵਰ ਹਾਊਸ ਵਿਖੇ ਪੁੱਜੀਆਂ, ਜਿਥੇ ਸਥਾਨਕ ਸੰਗਤਾਂ ਨੇ ਸ਼ਰਧਾ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਈ ਸੰਗਤ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਨੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਦੇ ਕੇ ਜੋ ਮਹਾਨ ਬਲਿਦਾਨ ਦਿੱਤਾ, ਉਸ ਦਾ ਸੰਸਾਰ ਵਿਚ ਕੋਈ ਸਾਨੀ ਨਹੀਂ | ਉਨ੍ਹਾਂ ਨੇ ਕਿਹਾ ਕਿ ਅੱਜ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਚਲਦਿਆਂ ਆਪਸੀ ਪਿਆਰ, ਇਕਤਾ ਤੇ ਸਾਂਝ ਦਾ ਮਾਹੌਲ ਬਣਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਇਨ੍ਹਾਂ ਪ੍ਰਭਾਤ ਫੇਰੀਆਂ ਰਾਹੀਂ ਜਿਥੇ ਸੰਗਤਾਂ ਵਲੋਂ ਗੁਰੂ ਸਾਹਿਬ ਦੇ ਪਰਉਪਕਾਰਾਂ ਨੂੰ ਯਾਦ ਕੀਤਾ ਜਾ ਰਿਹਾ ਉਥੇ ਉਨ੍ਹਾਂ ਦੀ ਸ਼ਹਾਦਤ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸੁਰਿੰਦਰ ਸਿੰਘ ਮਟੋਰ, ਬਾਬਾ ਅਮਰੀਕ ਸਿੰਘ,ਗੁਰਨਾਮ ਸਿੰਘ, ਡਾ. ਹਰਜੀਤ ਸਿੰਘ, ਬਲਵੀਰ ਸਿੰਘ, ਬੀਬੀ ਦਵਿੰਦਰ ਕੌਰ, ਤਰਸੇਮ ਸਿੰਘ, ਪ੍ਰੇਮ ਸਿੰਘ, ਦਲਜੀਤ ਸਿੰਘ, ਫੁੱਮਣ ਸਿੰਘ, ਬਾਬਾ ਭਗਵਾਨ ਸਿੰਘ ਜੀ, ਗ੍ਰੰਥੀ ਸਿੰਘ ਫੁੱਮਣ ਸਿੰਘ, ਮਨਜੀਤ ਸਿੰਘ, ਬਲਦੇਵ ਸਿੰਘ, ਮੇਅਰ ਸਿੰਘ, ਗੁਰਨਾਮ ਸਿੰਘ, ਮਾਸਟਰ ਰਣਜੀਤ ਸਿੰਘ, ਮੰਗਲ ਸਿੰਘ, ਸੇਵਾ ਸਿੰਘ, ਆਤਮਾ ਸਿੰਘ ਘੱਟੀਵਾਲ, ਅਜੀਤ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਧਾਨ ਰਾਜਵਿੰਦਰ ਸਿੰਘ ਰਾਜੂ, ਜਗਤਾਰ ਸਿੰਘ ਪਟਵਾਰੀ, ਗੁਰਨੇਕ ਸਿੰਘ, ਪਰਮਜੀਤ ਸਿੰਘ ਪੰਮਾ, ਜਸਵੰਤ ਸਿੰਘ, ਤੇਜਪਾਲ ਸਿੰਘ, ਮਾਸਟਰ ਚਰਨ ਸਿੰਘ, ਹਰਕੀਰਤ ਸਿੰਘ ਮਹਨਾਸ, ਸਤਨਾਮ ਸਿੰਘ ਕੋਟਲ਼ਾ ਪਾਵਰ ਹਾਊਸ, ਗ੍ਰੰਥੀ ਸਿੰਘ ਜਸਵੀਰ ਸਿੰਘ, ਕੈਪਟਨ ਦਰਸ਼ਨ ਸਿੰਘ, ਸੁਰਿੰਦਰ ਸਿੰਘ, ਗੀਤਾ ਰਾਮ, ਸੋਹਣਾ ਸਿੰਘ, ਜਸਵਿੰਦਰ ਸਿੰਘ ਛੱਮੀ, ਸੁਰਜੀਤ ਸਿੰਘ, ਮਿੰਟੂ ਸੈਣੀ, ਹਰਦੇਵ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ ਮਿਸਟਰੀ ਤੇ ਹੋਰ ਕਈ ਪ੍ਰਬੰਧਕ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਦਾ ਹਾਲ-ਚਾਲ ਜਾਣਨ ਪਹੁੰਚੇ ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭੋਮਾ <... ਅਗਲੀ ਖ਼ਬਰ ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ-ਹਰਦੀਪ ਸਿੰਘ ਮੁੰਡੀਆਂ <br/>
Ad Position 24