29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਉੱਘੇ ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਦਾ ਹਾਲ-ਚਾਲ ਜਾਣਨ ਪਹੁੰਚੇ ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭੋਮਾ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਵਿਦਵਾਨ ਭਾਈ ਹਰਿਸ਼ਿਮਰਨ ਸਿੰਘ ਦਾ ਹਾਲ-ਚਾਲ ਪੁੱਛਦੇ ਹੋਏ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ | <br/> 03-11-2025
ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਜੇ. ਐਸ. ਨਿੱਕੂਵਾਲ)-ਸਿੱਖ ਵਿਦਵਾਨ ਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਸਡਜ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਿਸ਼ਿਮਰਨ ਸਿੰਘ ਦਾ ਹਾਲ ਚਾਲ ਜਾਣਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬ ਲਈ ਬਣਾਈ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੇ ਕੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ | ਦੱਸਣਯੋਗ ਹੈ ਕਿ ਉਹ ਕੁਝ ਸਮਾਂ ਪਹਿਲਾਂ ਖੂਨ ਦਾ ਦਬਾਅ ਵਧਣ ਤੋਂ ਬਾਅਦ ਦਿਮਾਗ਼ ਦੀ ਨਾੜੀ ਫੱਟਣ ਕਾਰਨ ਬੀਤੀ 12 ਅਕਤੂਬਰ ਨੂੰ ਅਧਰੰਗ ਦਾ ਸ਼ਿਕਾਰ ਹੋ ਗਏ ਸਨ | ਉਨ੍ਹਾਂ ਦੇ ਪੁੱਤਰ ਤੇ ਬਚੋਲੀ ਫਾਰਮਜ ਦੇ ਮਾਲਕ ਬੀਰਦਵਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਫਿਜੀਓਥ੍ਰੇਪੀ ਨਾਲ ਉਨ੍ਹਾਂ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ | ਦੱਸਣਯੋਗ ਹੈ ਕਿ ਭਾਈ ਹਰਿਸ਼ਿਮਰਨ ਸਿੰਘ ਵਲੋਂ 19 ਕਿਤਾਬਾਂ ਲਿਖ ਕੇ ਸਿੱਖ ਪੰਥ ਦੀ ਝੋਲੀ ਵਿਚ ਪਾਈਆਂ ਗਈਆਂ ਸਨ | ਇਨ੍ਹਾਂ ਕਿਤਾਬਾਂ ਰਾਹੀਂ ਸਿੱਖ ਪੰਥ ਅਤੇ ਗੁਰਧਾਮਾਂ ਦੇ ਪ੍ਰਬੰਧ 'ਚ ਸੁਧਾਰ ਤੇ ਭਵਿੱਖ ਦੀ ਰਣਨੀਤੀ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ | ਉਹ ਆਪਣੀ 20ਵੀਂ ਪੁਸਤਕ 'ਇਕ ਸ਼ਘੰਰਸ਼ਸੀਲ ਕਰਮੀਂ ਯੋਧੇ ਦਾ ਜੀਵਨ ਸਫ਼ਰ ਸਵੈ-ਜੀਵਨੀ' ਲਿਖ ਕੇ ਮੁਕੰਮਲ ਕਰ ਦਿੱਤੀ ਸੀ, ਜਿਸ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਜਾਰੀ ਕੀਤਾ ਜਾਣਾ ਸੀ | ਹਾਲ ਚਾਲ ਜਾਨਣ ਲਈ ਪਹੁੰਚੇ ਭੋਮਾ ਨੇ ਕਿਹਾ ਕਿ ਭਾਈ ਹਰਿਸ਼ਿਮਰਨ ਸਿੰਘ ਨੇ ਆਪਣਾ ਸਮੁੱਚਾ ਜੀਵਨ ਪੰਥ ਦੇ ਲੇਖੇ ਲਾਇਆ ਹੈ, ਜਿਨ੍ਹਾਂ ਦੀ ਸਿੱਖ ਪੰਥ ਨੂੰ ਬਹੁਤ ਵੱਡੀ ਦੇਣ ਹੈ | ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਭਾਈ ਹਰਿਸ਼ਿਮਰਨ ਸਿੰਘ ਜਲਦੀ ਸਿਹਤਯਾਬ ਹੋ ਕੇ ਮੁੜ ਪੰਥ ਦੀ ਸੇਵਾ 'ਚ ਆਪਣਾ ਯੋਗਦਾਨ ਪਾਉਣਗੇ |

Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦਾ 755ਵਾਂ ਜਨਮ ਦਿਹਾੜਾ ਸ਼ਰਧਾ ਮਨਾਇਆ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਪਿੰਡ ਮਟੌਰ, ਘਟੀਵਾਲ ਤੇ ਕੋਟਲਾ ਪੁੱਜੀਆਂ ਪ੍ਰਭਾਤ ਫੇਰੀਆਂ
Ad Position 24