29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਡੇਂਗੂ/ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਸਿਹਤ ਵਿਭਾਗ ਵਲੋਂ ਭੱਦਲ ਵਿਖੇ ਲਗਾਏ ਕੈਂਪ ਦੀ ਤਸਵੀਰ | ਤਸਵੀਰ : ਬੰਟੀ <br/> 03-11-2025
ਪੁਰਖਾਲੀ, 2 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਵਲੋਂ ਭੱਦਲ ਵਿਖੇ ਡੇਂਗੂ/ਮਲੇਰੀਆ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਇਆ | ਕੈਂਪ 'ਚ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਗੋਪਾਲ ਸੈਣੀ ਸਿਹਤ ਕਰਮਚਾਰੀ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਤੇ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਸ੍ਰੀ ਸੈਣੀ ਨੇ ਕਿਹਾ ਕਿ ਮਲੇਰੀਆ ਤੇ ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਤੇ ਗੰਦਾ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਚਾਹੀਦਾ, ਤਾਂ ਜੋ ਮੱਛਰ ਪੈਦਾ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਸਾਨੂੰ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਮੱਛਰ ਮਾਰ ਕਰੀਮਾਂ, ਮੱਛਰ ਮਾਰ ਦਵਾਈਆਂ ਤੇ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਮੱਛਰ ਸਾਨੂੰ ਕੱਟ ਨਾ ਸਕੇ ਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ | ਉਨ੍ਹਾਂ ਵਲੋਂ ਗੰਦੇ ਪਾਣੀ ਨਾਲ ਹੋਣ ਵਾਲੀਆ ਬਿਮਾਰੀਆਂ ਸੰਬੰਧੀ ਵੀ ਜਾਣਕਾਰੀ ਦਿੱਤੀ | ਉਨ੍ਹਾ ਲੋਕਾਂ ਨੂੰ ਸੰਤੁਲਿਤ ਖ਼ੁਰਾਕ ਤੇ ਟੀਕਾਕਰਨ ਪੋ੍ਰਗਰਾਮ ਬਾਰੇ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਸਰਬਜੀਤ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ ਆਸ਼ਾ ਵਰਕਰ, ਰਾਜਵੀਰ ਕੌਰ ਏ. ਐਨ. ਐਮ. ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਸ਼ਤੀ ਦੰਗਲ ਕਰਵਾਇਆ <br/> ਅਗਲੀ ਖ਼ਬਰ ਰੋਪੜ ਦੀ ਨੰਨ੍ਹੀ ਪਰੀ ਕੋਹਿਨੂਰ ਕੌਰ ਨੇ ਕਰਾਟੇ 'ਚ ਜਿੱਤਿਆ ਸੋਨ ਤਗਮਾ <br/>
Ad Position 24