29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਭੂਰੀਵਾਲੇ ਟਿੱਬਾ ਨੰਗਲ ਕਾਲਜ ਵਿਖੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਨ ਮਨਾਉਣ ਮੌਕੇ ਕਾਲਜ ਪਿ੍ੰਸੀਪਲ ਤੇ ਸਮੂਹ ਸਟਾਫ਼ | ਤਸਵੀਰ : ਵਿੰਦਰਪਾਲ ਝਾਂਡੀਆਂ <br/> 03-11-2025
ਨੂਰਪੁਰ ਬੇਦੀ, 2 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਸ਼ਲਾਘਾਯੋਗ ਤੇ ਖ਼ੂਬਸੂਰਤ ਤਰੀਕੇ ਨਾਲ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ 150ਵਾਂ ਜਨਮ ਦਿਨ ਮਨਾਇਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਕੋਟਿ-ਕੋਟਿ ਪ੍ਰਣਾਮ ਕੀਤਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ 'ਚ ਸਭ ਤੋਂ ਪਹਿਲਾਂ ਪ੍ਰੋ. ਜਸਵਿੰਦਰ ਸਿੰਘ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ | ਇਸ ਤੋਂ ਬਾਅਦ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਜਿਥੇ ਉਨ੍ਹਾਂ ਦੇ ਸੰਘਰਸ਼ਸ਼ੀਲ ਜੀਵਨ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਉਥੇ ਹੀ ਉਨ੍ਹਾਂ ਦੇ ਵਿਅਕਤੀਤਵ ਤੋਂ ਸੇਧ ਲੈਣ ਲਈ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਕੁੱਝ ਵਿਦਿਆਰਥਣਾਂ ਵਲੋਂ ਕ੍ਰਾਂਤੀਕਾਰੀ ਕਵਿਤਾ ਤੇ ਭਾਸ਼ਨ ਦੇ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ | ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਹਰਵਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਵੈਸਟ ਹਲਕੇ 'ਚ ਕਾਂਗਰਸ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ ਅਗਲੀ ਖ਼ਬਰ ਠੇਕੇਦਾਰ ਸੋਢੀ ਦੇ ਪਿਤਾ ਫੋਰਮੈਨ ਗੁਰਮੇਲ ਸਿੰਘ ਨੂੰ ਸ਼ਰਧਾਂਜਲੀ <br/>
Ad Position 24