03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਕਾਸ਼ ਪੁਰਬ ਸੰਬੰਧੀ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>

Ad Position 21
No active advertisement
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਤੇ ਹੋਰ | <br/> 04-11-2025
ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 5 ਨਵੰਬਰ ਨੂੰ ਪੈਣਗੇ | ਉਪਰੰਤ ਦੀਵਾਨ ਸਜਾਏ ਜਾਣਗੇ | ਅਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ | ਇਸ ਸੰਬੰਧੀ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਖ਼ਾਲਸਾ ਸਕੂਲ ਤੋਂ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ | ਉਪਰੰਤ ਰਾਤ ਦੇ ਦੀਵਾਨ ਸਜਾਏ ਜਾਣਗੇ | ਇਸ ਮੌਕੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਇੰਚਾਰਜ ਧਰਮਿੰਦਰ ਸਿੰਘ, ਇੰਚਾਰਜ ਸਰਬਜੀਤ ਸਿੰਘ, ਚੰਦਰਪਾਲ ਸਿੰਘ, ਹਰਦੀਪ ਸਿੰਘ, ਪ੍ਰਤਾਪ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਜਗਨੰਦਨ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ ਫ਼ੌਜੀ, ਭੁਪਿੰਦਰ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਤੇ ਪਾਵਰਕਾਮ/ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਰੋਸ ਰੈਲੀ <br/>
Ad Position 24
No active advertisement