02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 04-11-2025
ਜ਼ੀਰਕਪੁਰ, 3 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਵਿਰੁੱਧ ਦਾਜ ਲਈ ਤੰਗ-ਪ੍ਰੇਸ਼ਾਨ ਕਰਨ, ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪੀੜਤ ਔਰਤ ਨੇ ਦੱਸਿਆ ਕਿ ਉਸ ਦਾ ਵਿਆਹ 18 ਫਰਵਰੀ 2022 ਨੂੰ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਐਸ. ਬੀ. ਐਸ. ਨਗਰ ਦੇ ਪਿੰਡ ਰੇਲ ਮਾਜਰਾ ਦੇ ਰਹਿਣ ਵਾਲੇ ਮਨਦੀਪ ਕੁਮਾਰ ਨਾਲ ਹੋਇਆ ਸੀ | ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਉਸ ਦਾ ਪਤੀ ਮਨਦੀਪ ਕੁਮਾਰ, ਸੱਸ ਪ੍ਰਕਾਸ਼ ਕੌਰ, ਜਠਾਣੀ ਬੀਨਾ ਦੇਵੀ, ਜੇਠ ਭੀਖੂ, ਤਾਈ ਸੱਸ ਬਿਮਲਾ ਦੇਵੀ ਤੇ ਭੂਆ ਅੰਬੇ ਦੇਵੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਲੱਗ ਪਏ | ਪੀੜਤਾ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਵਿਆਹ ਸਮੇਂ ਆਪਣੀ ਹੈਸੀਅਤ ਅਨੁਸਾਰ ਦਾਜ 'ਚ ਇਕ ਛੋਟੀ ਕਾਰ ਦਿੱਤੀ ਸੀ, ਪਰ ਉਸ ਦੇ ਸਹੁਰੇ ਪਰਿਵਾਰ ਨੇ ਵੱਡੀ ਕਾਰ ਤੇ ਪੈਸੇ ਦੀ ਮੰਗ ਜਾਰੀ ਰੱਖੀ | ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਗਾਲੀ-ਗਲੋਚ ਕੀਤੀ ਗਈ ਤੇ ਕੁੱਟਮਾਰ ਕੀਤੀ ਗਈ | ਪੀੜਤਾ ਨੇ ਦੱਸਿਆ ਕਿ ਲਗਪਗ ਇਕ ਸਾਲ ਪਹਿਲਾਂ ਵੀ ਉਸ ਦੇ ਸਹੁਰਿਆਂ ਨੇ ਉਸ ਦੀ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਉਸ ਦਾ ਪਿਤਾ ਉਸ ਨੂੰ ਆਪਣੇ ਘਰ ਵਾਪਸ ਲੈ ਆਇਆ ਸੀ | ਬਾਅਦ ਵਿਚ ਪੰਚਾਇਤ ਦੇ ਦਖ਼ਲ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਵਾਪਸ ਆ ਗਈ ਸੀ, ਪਰ ਕਲੇਸ਼ ਨਹੀਂ ਰੁਕਿਆ | ਸ਼ਿਕਾਇਤ ਦੇ ਅਨੁਸਾਰ 27 ਅਪ੍ਰੈਲ 2025 ਨੂੰ ਉਸ ਦੇ ਪਤੀ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਦੁਬਾਰਾ ਉਸ 'ਤੇ ਹਮਲਾ ਕੀਤਾ | ਜਦੋਂ ਉਸ ਨੇ ਆਪਣੇ ਪਿਤਾ ਨੂੰ ਫ਼ੋਨ ਕੀਤਾ ਤਾਂ ਸਹੁਰਿਆਂ ਨੇ ਉਸ ਨਾਲ ਵੀ ਝਗੜਾ ਕੀਤਾ ਤੇ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ | ਕਿਸੇ ਤਰ੍ਹਾਂ ਉਸ ਦੇ ਪਿਤਾ ਉਸ ਨੂੰ ਤੇ ਉਸ ਦੇ ਸੱਤ ਮਹੀਨਿਆਂ ਦੇ ਬੱਚੇ ਨੂੰ ਸੁਰੱਖਿਅਤ ਜ਼ੀਰਕਪੁਰ ਲੈ ਆਏ | ਪੀੜਤਾ ਨੇ ਦੱਸਿਆ ਕਿ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਉਸ ਦੇ ਸਹੁਰੇ ਪਰਿਵਾਰ ਤੋਂ ਧਮਕੀਆਂ ਮਿਲ ਰਹੀਆਂ ਹਨ | ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਟੇਕਿਆ ਮੱਥਾ <br/> ਅਗਲੀ ਖ਼ਬਰ ਚੇਅਰਮੈਨ ਮਾਰਕੀਟ ਕਮੇਟੀ ਕਮਿੱਕਰ ਸਿੰਘ ਡਾਢੀ ਵਲੋਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਦੀ ਸ਼ੁਰੂਆਤ <br/>
Ad Position 24
No active advertisement