08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਤੀਸਰੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ ਦਾ ਰੂੜੇਵਾਲ ਵਿਖੇ ਸਨਮਾਨ <br/>

Ad Position 21
No active advertisement
ਅਜੀਤ ਡੈਸਕ 22-11-2025
ਨੂਰਪੁਰ ਬੇਦੀ, 21 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਰੂਪਨਗਰ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅੱਜ ਪਿੰਡ ਰੂੜੇਵਾਲ ਨਿਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਦੌਰਾਨ ਹਾਜ਼ਰ ਪਿੰਡ ਦੇ ਮੁਹਤਬਰ ਆਗੂਆਂ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਪਹਿਲਾਂ ਵੀ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਜ਼ੋਰਦਾਰ ਤਰੀਕੇ ਨਾਲ ਕੰਮ ਕਰ ਚੁੱਕੇ ਹਨ, ਤੇ ਹੁਣ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਉਨਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ | ਉਨ੍ਹਾਂ ਦੀ ਅਗਵਾਈ ਵਿਚ ਜਿੱਥੇ ਕਾਂਗਰਸ ਪਾਰਟੀ ਮਜ਼ਬੂਤ ਹੋਈ ਹੈ, ਉੱਥੇ ਵਰਕਰਾਂ ਦਾ ਹੌਸਲਾ ਵੀ ਬੁਲੰਦ ਹੋਇਆ ਹੈ | ਉਨ੍ਹਾਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਾਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ | ਸਨਮਾਨ ਸਮਾਗਮ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿ ਵਰਕਰ ਪਾਰਟੀ ਦੀ ਦੀ ਹੱਡੀ ਹੁੰਦੇ ਹਨ, ਜਿਸ ਲਈ ਮੈਂ ਬਿਨਾਂ ਕਿਸੇ ਧੜੇਬੰਦੀ ਏਕਤਾ ਅਤੇ ਅਨੁਸ਼ਾਸਨ ਪਹਿਲ ਦਿੰਦੇ ਹੋਏ ਹਰ ਵਰਕਰ ਨੂੰ ਨਾਲ ਲੈ ਕੇ ਚੱਲਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨੌਜਵਾਨਾਂ ਨੂੰ ਪਾਰਟੀ ਨਾਲ ਵੱਧ ਤੋਂ ਵੱਧ ਜੋੜਿਆ ਜਾਵੇਗਾ | ਇਸ ਸਮਾਗਮ ਵਿਚ ਮਹਿੰਦਰ ਪਾਲ ਸਾਬਕਾ ਸਰਪੰਚ, ਹੁਸਨ ਚੰਦ ਭੂੰਬਲਾ, ਚਰਨ ਦਾਸ, ਰੌਸ਼ਨ ਲਾਲ, ਹਰਜਿੰਦਰ ਕੁਮਾਰ, ਚਰਨ ਦਾਸ ਕਾਮਰੇਡ, ਧਰਮ ਪਾਲ, ਵਿੱਕੀ , ਧਰਮ ਪਾਲ ਧੰਮਾ, ਭਜਨ ਚੰਦ, ਚਮਨ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਿਵਾਰ ਨੇ ਪੁਲਿਸ ਕਾਰਵਾਈ ਨਾ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਗਾਈ ਕਾਰਵਾਈ ਦੀ ਗੁਹਾਰ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਲਗਾਏ ਕੈਂਪ ਦੌਰਾਨ 800 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
Ad Position 24