08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਰਕਾਰੀ ਕਾਲਜ ਰੋਪੜ 'ਚ ਕੈਂਪ ਦੌਰਾਨ 29 ਯੂਨਿਟ ਖ਼ੂਨ ਇਕੱਤਰ

Ad Position 21
No active advertisement
ਅਜੀਤ ਡੈਸਕ 22-11-2025
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ | ਐਨ. ਐਸ. ਐਸ. ਯੂਨਿਟ, ਰੈਡ ਰਿਬਨ ਕਲੱਬ, ਰੋਟਰੀ ਕਲੱਬ ਤੇ ਸਿਵਲ ਹਸਪਤਾਲ ਰੂਪਨਗਰ ਦੇ ਸਹਿਯੋਗ ਨਾਲ ਲੱਗੇ ਕੈਂਪ ਦਾ ਉਦਘਾਟਨ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਕੀਤਾ | ਸਿਵਲ ਹਸਪਤਾਲ ਦੀ ਡਾ. ਬਬੀਤਾ ਅਤੇ ਉਨ੍ਹਾਂ ਦੀ ਟੀਮ, ਲਾਈਫ ਲਾਈਨ ਬਲੱਡ ਸੋਸਾਇਟੀ ਦੇ ਪ੍ਰਧਾਨ ਕਮਲਜੀਤ ਸਿੰਘ ਬਾਬਾ ਅਤੇ ਰੋਟਰੀ ਕਲੱਬ ਰੂਪਨਗਰ ਸੈਂਟਰਲ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਖੂਨਦਾਨੀਆਂ ਨੂੰ ਸਿਵਲ ਹਸਪਤਾਲ ਵਲੋਂ ਸਰਟੀਫ਼ਿਕੇਟ ਅਤੇ ਰੋਟਰੀ ਕਲੱਬ ਵਲੋਂ ਤਗਮੇ ਦੇ ਕੇ ਸਨਮਾਨਿਤ ਕੀਤਾ | ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਅਨੁਸਾਰ ਕੈਂਪ 'ਚ ਕੁੱਲ 29 ਯੂਨਿਟ ਖ਼ੂਨ ਇਕੱਠਾ ਕੀਤਾ, ਜਿਸ 'ਚ ਕਾਲਜ ਦੇ ਵਲੰਟੀਅਰਾਂ ਦੇ ਨਾਲ ਸਟਾਫ਼ ਮੈਂਬਰਾਂ ਨੇ ਵੀ ਭਾਗ ਲਿਆ | ਇਸ ਮੌਕੇ ਪ੍ਰੋ. ਮੀਨਾ ਕੁਮਾਰੀ, ਪ੍ਰੋ. ਰਵਨੀਤ ਕੌਰ, ਪ੍ਰੋ. ਚੰਦਰਗੁਪਤ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਲਵਲੀਨ ਕੌਰ, ਪ੍ਰੋ. ਤਰਨਜੋਤ ਕੌਰ ਅਤੇ ਸਿਵਲ ਹਸਪਤਾਲ ਰੂਪਨਗਰ ਦੀ ਮੈਡੀਕਲ ਟੀਮ ਮੌਜੂਦ ਰਹੀ |
Ad Position 22
No active advertisement
ਪਿਛਲੀ ਖ਼ਬਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਚ ਸਾਲਾਨਾ ਅਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵਿਧਾਇਕ ਚੱਢਾ ਨੂੰ ਦਿੱਤਾ ਮੰਗ ਪੱਤਰ
Ad Position 24