ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ. ਐਸ. ਨਿੱਕੂਵਾਲ)-ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ 'ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਸੰਬੰਧੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸਾਰਿਆਂ ਤੋਂ ਪਹਿਲਾਂ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਸਜਾਏ ਗਏ | ਸਮਾਗਮ 'ਚ ਵਿਦਿਆਰਥੀਆਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਦੇ ਨਾਲ ਸੰਬੰਧਿਤ ਕਵਿਤਾਵਾਂ, ਕਵੀਸ਼ਰੀ ਤੇ ਸ਼ਬਦ ਗਾਇਨ ਕੀਤੇ ਗਏ | ਇਸ ਮੌਕੇ ਮੈਂਬਰ ਇੰਚਾਰਜ ਡਾਕਟਰ ਪ੍ਰਭਜੋਤ ਕੌਰ ਵਲੋਂ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਫਲਸਫੇ ਬਾਰੇ ਭਰਪੂਰ ਜਾਣਕਾਰੀ ਦਿੱਤੀ | ਸਮਾਗਮ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸੇਧ ਲੈਣ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਲਈ ਕਿਹਾ | ਸਮਾਗਮ 'ਚ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੇ ਲਈ ਕਿਹਾ | ਉਹਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਲਾ ਮਿਸਾਲ ਹੈ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਅਤੇ ਦਰਸ਼ਨ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਮੈਂਬਰ ਇੰਚਾਰਜ ਇੰਦਰਜੀਤ ਸਿੰਘ ਚੰਡੀਗੜ੍ਹ, ਸਰਬਜੀਤ ਸਿੰਘ ਰੇਨੂੰ, ਪਿ੍ਤਪਾਲ ਸਿੰਘ ਗੰਡਾ, ਡਾਇਰੈਕਟ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ, ਪਾਖਰ ਸਿੰਘ ਭੱਠਲ, ਮਹਿੰਦਰ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਦੇ ਵਿਚ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸੀ |