08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਕੂਲ ਆਫ਼ ਐਮੀਨੈਂਸ ਰੂਪਨਗਰ ਵਿਖੇ ਬਲਾਕ ਪੱਧਰੀ ਵਿਗਿਆਨ ਟੀਚਰ ਟ੍ਰੇਨਿੰਗ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 22-11-2025
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)-ਸਕੂਲ ਆਫ਼ ਐਮੀਂਨੈਸ ਰੂਪਨਗਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਗਿਆਨ ਟੀਚਰ ਟ੍ਰੇਨਿੰਗ ਪ੍ਰੋਗਰਾਮ ਸਫਲਤਾ ਪੂਰਵਕ ਕਰਵਾਇਆ, ਜਿਸ 'ਚ ਮੀਆਂਪੁਰ, ਰੋਪੜ-2 ਤੇ ਸਲੌਰਾ ਬਲਾਕ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਾਇੰਸ ਅਧਿਆਪਕਾਂ ਨੇ ਭਾਗ ਲਿਆ | ਬਲਾਕ ਰਿਸੋਰਸ ਪਰਸਨ ਸ੍ਰੀਮਤੀ ਕਵਿਤਾ ਵਰਮਾ ਤੇ ਰਮਨ ਕੁਮਾਰ ਨੇ ਕਿਰਿਆਵਾਂ ਰਾਹੀਂ ਵਿਗਿਆਨਕ ਧਾਰਣਾਵਾਂ ਨੂੰ ਰੁਚਿਕਰ ਅਤੇ ਸੁਲਝੇ ਹੋਏ ਢੰਗ ਨਾਲ ਸਮਝਾਇਆ | ਇਸ ਦੌਰਾਨ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਅਤੇ ਇਸ ਦੇ ਲਾਭਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਵਿਪਿਨ ਕਟਾਰੀਆ ਨੇ ਵੀ ਸਮਾਰੋਹ 'ਚ ਸ਼ਿਰਕਤ ਕੀਤੀ | ਪਿ੍ੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਨੇ ਅਧਿਆਪਕਾਂ ਨੂੰ ਕਿਰਿਆਧਾਰਤ ਸਿਖਲਾਈ ਰਾਹੀਂ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਝਾਨ ਵਧਾਉਣ ਲਈ ਉਤਸ਼ਾਹਿਤ ਕੀਤਾ | ਰਿਸੋਰਸ ਪਰਸਨ ਸ੍ਰੀਮਤੀ ਕਵਿਤਾ ਵਰਮਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਦਾ ਪ੍ਰੇਰਿਤ ਕਰਨਾ ਹੀ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੀ ਕੁੰਜੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ ਦੀ ਬਦਤਰ ਹੋ ਰਹੀ ਹਾਲਤ ਤੋਂ ਬੇਖ਼ਬਰ ਵਿਭਾਗ ਕੁੰਭਕਰਨੀ ਨੀਂਦ ਸੋ ਰਹੇ ਅਗਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਚੋਣ ਇਜਲਾਸ
Ad Position 24