ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੀਆਂ ਸੰਗਤਾਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਅੱਜ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ ਗਈ | ਇਹ ਪ੍ਰਭਾਤ ਫੇਰੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪੁਰਾਣਾ ਗੁਰਦੁਆਰਾ ਵਿਖੇ ਪਹੁੰਚੀ | ਪ੍ਰਭਾਤ ਫੇਰੀ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ | ਇਸ ਪ੍ਰਭਾਤ ਫੇਰੀ ਦੀ ਸੇਵਾ ਸਵ. ਪ੍ਰਹਿਲਾਦ ਸਿੰਘ ਦੇ ਪਰਿਵਾਰ ਵਲੋਂ ਕਰਾਈ ਗਈ | ਇਸ ਮੌਕੇ ਕੀਰਤਨ ਦੀ ਸੇਵਾ ਭਾਈ ਕਮਲਦੀਪ ਸਿੰਘ ਜੀ ਦੇ ਰਾਗੀ ਜਥੇ ਵਲੋਂ ਕੀਤੀ ਗਈ | ਇਸ ਮੌਕੇ ਭਾਈ ਜਸਵਿੰਦਰ ਸਿੰਘ, ਭਾਈ ਬਿਕਰਮ ਸਿੰਘ, ਭਾਈ ਕਮਲਦੀਪ ਸਿੰਘ, ਹਰਪਾਲ ਸਿੰਘ ਭਸੀਨ ਸਾਬਕਾ ਕੌਂਸਲਰ, ਬਲਦੇਵ ਸਿੰਘ, ਓਕਾਰ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਕੇਹਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ ਭੱਲਾ, ਚਰਨਜੀਤ ਸਿੰਘ ਢਲ ਆਦਿ ਪੰਥਕ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |