12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

29 ਤੱਕ ਸ੍ਰੀ ਅਨੰਦਪੁਰ ਸਾਹਿਬ 'ਚ 3 ਕਿੱਲੋਮੀਟਰ ਤੱਕ ਦੇ ਸਾਰੇ ਸ਼ਰਾਬ ਠੇਕੇ ਬੰਦ ਕਰਨ ਦੇ ਹੁਕਮ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਰੂਪਨਗਰ, 22 ਨਵੰਬਰ, (ਗੁਰਪ੍ਰੀਤ ਸਿੰਘ ਹੁੰਦਲ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿੱਲੋਮੀਟਰ ਤੱਕ ਦੇ ਖੇਤਰ 'ਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ 29 ਨਵੰਬਰ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ਨਾਲ, ਉਨ੍ਹਾਂ ਨੇ ਪੰਜਾਬ ਆਬਕਾਰੀ ਐਕਟ-1954 ਅਧੀਨ ਸ਼ਰਾਬ ਦੇ ਠੇਕਿਆਂ, ਅਹਾਤਿਆਂ, ਸ਼ਰਾਬ ਭੰਡਾਰ ਰੱਖਣ, ਹੋਟਲਾਂ ਆਦਿ 'ਚ ਸ਼ਰਾਬ ਦੀ ਵਿਕਰੀ ਅਤੇ ਵਰਤੋਂ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾਂ ਸ਼ਹੀਦੀ ਸਮਾਗਮ 21 ਨਵੰਬਰ ਤੋਂ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ 'ਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ | ਇਸ ਲਈ ਇਹ ਫ਼ੈਸਲਾ ਜਨਤਕ ਹਿਤ ਤੇ ਸੁਰੱਖਿਆ ਨੂੰ ਦੇਖਦਿਆਂ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਨੇ ਮਨਾਇਆ ਦੂਜ ਦਾ ਦਿਹਾੜਾ
Ad Position 24