12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਦਿਆਰਥੀਆਂ ਦਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ 100 ਜਪੁਜੀ ਸਾਹਿਬ ਦੇ ਪਾਠ ਕਰਨ ਵਾਲੇ ਵਿਦਿਆਰਥੀਆਂ ਦਾ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸੰਸਥਾ ਵਲੋਂ ਕਰਵਾਏ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾ ਵਿਦਿਆਰਥੀਆਂ ਤੇ ਇਲਾਕੇ ਦੀ ਸੰਗਤ ਨੂੰ ਬੋਲਦਿਆਂ ਕਿਹਾ ਕਿ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਲੰਬੇ ਸਮੇਂ ਤੋਂ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉੱਨੀ ਘੱਟ ਹੈ | ਉਨ੍ਹਾਂ ਕਿਹਾ ਕਿ ਸੰਸਥਾ ਦੀ ਪੇ੍ਰਰਨਾ ਦਾਈ ਮੁਹਿੰਮ ਦੇ ਸਾਰਥਿਕ ਨਤੀਜੇ ਨਿਕਲੇ ਹਨ | ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਸਥਾ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਦ ਕਿ ਸਭਾ ਦੇ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਨੇ ਸਾਰੀਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਦੇ ਪੇ੍ਰਰਨਾ ਦਿੱਤੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਰਾਮ ਆਸਰਾ ਸਿੰਘ ਨਿੱਕੂਵਾਲ, ਬਲਦੇਵ ਸਿੰਘ, ਮਿਹਰ ਸਿੰਘ, ਹਰਜਿੰਦਰ ਸਿੰਘ ਗੱਜਪੁਰ, ਕੈਪ: ਤਰਸੇਮ ਸਿੰਘ, ਗੁਰਬਚਨ ਸਿੰਘ ਲੋਧੀਪੁਰ, ਗੁਰਨਾਮ ਸਿੰਘ ਫੋਰਮੈਨ, ਨਿਰਮਲ ਸਿੰਘ ਹਰੀਵਾਲ, ਜਸਵੰਤ ਸਿੰਘ, ਹਰੀਸ਼ ਚੰਦਰ ਨਿੱਕੂਵਾਲ, ਨਰਿੰਦਰ ਸਿੰਘ ਮਾਵੀ, ਪਾਲ ਸਿੰਘ ਸਰਪੰਚ ਗੱਜਪੁਰ, ਕਰਮ ਸਿੰਘ, ਆਤਮਾ ਸਿੰਘ ਘੱਟੀਵਾਲ, ਬਾਦਲ ਸਿੰਘ ਬਸੀ, ਸੁਰਜੀਤ ਸਿੰਘ ਚੈਹੜਮਜਾਰਾ, ਦਰਸ਼ਨ ਸਿੰਘ, ਦਲੇਰ ਸਿੰਘ, ਹਰਦੇਵ ਸਿੰਘ ਦੇਬੀ, ਬਲਵਿੰਦਰ ਕੌਰ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਮਨਜਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਤੋਂ ਸਵੇਰ ਦੇ ਬੱਸਾਂ ਦੇ ਰੂਟ ਬੰਦ ਹੋਣ ਕਾਰਨ ਵਿਦਿਆਰਥੀ ਤੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ 29 ਤੱਕ ਸ੍ਰੀ ਅਨੰਦਪੁਰ ਸਾਹਿਬ 'ਚ 3 ਕਿੱਲੋਮੀਟਰ ਤੱਕ ਦੇ ਸਾਰੇ ਸ਼ਰਾਬ ਠੇਕੇ ਬੰਦ ਕਰਨ ਦੇ ਹੁਕਮ
Ad Position 24