13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਕਰਨੈਲ ਸਿੰਘ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਹੋ ਰਹੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਧਾਰਮਿਕ ਸਮਾਗਮਾਂ ਦੇ ਸੁਚਾਰੂ ਪ੍ਰਬੰਧ ਕਰਨਾ ਪੰਜਾਬ ਸਰਕਾਰ ਦੀ ਪਹਿਲ ਹੈ ਤੇ ਸੰਗਤਾਂ ਨੂੰ ਪੂਰੀ ਸੁਵਿਧਾ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ | ਸ. ਬੈਂਸ ਨੇ ਸਥਾਨਕ ਅਧਿਕਾਰੀਆਂ ਨਾਲ ਸਮੂਹ ਇੰਤਜ਼ਾਮਾਂ ਦੀ ਜਾਣਕਾਰੀ ਲਈ | ਉਨ੍ਹਾਂ ਨੇ ਲੰਗਰ, ਪਾਣੀ, ਬੈਠਕ, ਸੁਰੱਖਿਆ ਪ੍ਰਬੰਧਾਂ ਤੇ ਪਾਰਕਿੰਗ ਦੀਆਂ ਤਿਆਰੀਆਂ ਦਾ ਮੌਕੇ 'ਤੇ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਸੰਗਤਾਂ ਲਈ ਆਉਣ-ਜਾਣ ਦੀ ਸੁਚਾਰੂ ਯੋਜਨਾ ਯਕੀਨੀ ਬਣਾਈ ਜਾਵੇ | ਇਸ ਦੇ ਨਾਲ ਹੀ, ਉਨ੍ਹਾਂ ਨੇ ਸਿਹਤ ਵਿਭਾਗ ਨੂੰ ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਲਈ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ | ਕੈਬਨਿਟ ਮੰਤਰੀ ਨੇ ਦੱਸਿਆ ਕਿ ਭਲਕੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ | ਸਮਾਗਮ ਸਿੱਖ ਵਿਰਾਸਤ ਤੇ ਪਰੰਪਰਾਵਾਂ ਦਾ ਪ੍ਰਤੀਕ ਹਨ, ਇਸ ਲਈ ਉਨ੍ਹਾਂ ਦੀ ਸ਼ਾਨ ਦੇ ਅਨੁਸਾਰ ਪ੍ਰਬੰਧ ਕਰਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਤਪਰ ਹੈ | ਕੈਬਨਿਟ ਮੰਤਰੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਰਤਣ ਅਤੇ ਸੁਚਾਰੂ ਆਵਾਜਾਈ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ | ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੰਗਤਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਕਰਵਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੋਰਿੰਡਾ ਪਹੁੰਚਣ 'ਤੇ ਸਵਾਗਤ
Ad Position 24