13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੇਲਾ ਕਾਲਜ ਵਿਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਬੇਲਾ 22 ਨਵੰਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ | ਸਮਾਗਮ ਦਾ ਆਯੋਜਨ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕੀਤਾ | ਇਸ ਮੌਕੇ ਵਿਭਾਗ ਵਲੋਂ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਪਤਾਹਿਕ ਪ੍ਰੋਗਰਾਮ ਦਾ ਇਕ ਇਸ਼ਤਿਹਾਰ ਵੀ ਜਾਰੀ ਕੀਤਾ, ਜਿਸ ਤਹਿਤ ਕਾਲਜ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਪ੍ਰੋਗਰਾਮ ਦੀ ਸ਼ੁਰੂਆਤ ਸੈਮੀਨਾਰ ਨਾਲ ਕੀਤੀ ਗਈ | ਸਮਾਗਮ ਦੇ ਮੁੱਖ ਬੁਲਾਰੇ ਪ੍ਰਸਿੱਧ ਲੇਖਕ, ਖੋਜੀ ਚਿੰਤਕ ਤੇ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸਿੱਖ ਇਤਿਹਾਸ ਦੇ ਅਸਲ ਸੰਦਰਭਾਂ ਨੂੰ ਰੌਸ਼ਨ ਕਰਦੇ ਹੋਏ ਵਿਦਿਆਰਥੀਆਂ ਨਾਲ ਕਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਇਸ ਦੇ ਨਾਲ ਹੀ ਉਨ੍ਹਾਂ ਨੇ ਇਤਿਹਾਸ 'ਚ ਪਸਰੀਆਂ ਗਲਤਫਹਿਮੀਆਂ ਨੂੰ ਵੀ ਪ੍ਰਮਾਣਿਕਤਾ ਨਾਲ ਦਰੁਸਤ ਕਰਕੇ ਵਿਦਿਆਰਥੀਆਂ ਨੂੰ ਗਹਿਰਾ ਗਿਆਨ ਪ੍ਰਦਾਨ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸਕੱਤਰ ਜਗਵਿੰਦਰ ਸਿੰਘ ਪੰਮੀ ਤੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਮਹਾਨ ਸ਼ਹੀਦਾਂ ਦੀ ਬੇਮਿਸਾਲ ਸ਼ਹੀਦੀ ਨੂੰ ਨਤਮਸਤਕ ਹੋ ਕੇ ਯਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਦਾ ਸਰਲ ਤੇ ਪ੍ਰਭਾਵਸ਼ਾਲੀ ਸਾਧਨ ਹਨ | ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਸਭ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਪਰੰਪਰਾ ਸਾਡੀ ਆਤਮਿਕ ਮਜ਼ਬੂਤੀ ਦਾ ਸਰੋਤ ਹੈ | ਉਨ੍ਹਾਂ ਨੇ ਕਿਹਾ ਕਿ ਡਾ. ਦਿਲਗੀਰ ਸਾਹਿਬ ਵਰਗੀਆਂ ਵਿਦਵਾਨ ਸ਼ਖ਼ਸੀਅਤਾਂ ਤੋਂ ਵਿਦਿਆਰਥੀਆਂ ਨੂੰ ਅਸਲ ਇਤਿਹਾਸਕ ਸੂਝ ਪ੍ਰਾਪਤ ਹੁੰਦੀ ਹੈ, ਜਿਸ ਨਾਲ ਉਨ੍ਹਾਂ ਦੀ ਸੋਚ ਤੇ ਅਧਿਐਨ ਦੋਵਾਂ 'ਚ ਨਿਖਾਰ ਆਉਂਦਾ ਹੈ | ਸੈਮੀਨਾਰ 'ਚ ਵਿਸ਼ੇਸ਼ ਤੌਰ 'ਤੇ ਸਾਹਿਤਕਾਰ ਰਵਿੰਦਰ ਸਿੰਘ ਰੱਬੀ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਜਟਾਣਾ, ਸੁਰਿੰਦਰ ਸਿੰਘ ਰਸੂਲਪੁਰ (ਸੇਵਾ-ਮੁਕਤ ਸਿੱਖਿਆ ਅਫ਼ਸਰ) ਸਾਹਿਤਕਾਰ ਰਘਵੀਰ ਸਿੰਘ ਮਹਿਤੋਤ ਨੇ ਵੀ ਸ਼ਿਰਕਤ ਕੀਤੀ | ਸਮਾਗਮ ਦਾ ਮੰਚ ਸੰਚਾਲਨ ਤੇ ਪੂਰੇ ਪ੍ਰੋਗਰਾਮ ਦੀ ਭੂਮਿਕਾ ਵਿਭਾਗ ਮੁਖੀ ਡਾ. ਹਰਪ੍ਰੀਤ ਕੌਰ, ਡਾ. ਮਮਤਾ ਅਰੋੜਾ ਅਤੇ ਡਾ. ਸੁਰਜੀਤ ਕੌਰ ਅਤੇ ਪ੍ਰੋ. ਸੁਨੀਤਾ ਰਾਣੀ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਗੁਰਦੁਆਰਾ ਮਾਤਾ ਅਜੀਤ ਕੌਰ ਜੀ ਵਿਖੇ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਐਨ. ਸੀ. ਸੀ. ਯੂਨਿਟ ਨਵਾਂ ਨੰਗਲ ਨੇ 'ਵੰਦੇ ਮਾਤਰਮ' ਯਾਦਗਾਰੀ ਸਮਾਰੋਹ ਮਨਾਇਆ
Ad Position 24