13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਗੁਰਦੁਆਰਾ ਮਾਤਾ ਅਜੀਤ ਕੌਰ ਜੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਤੇਗ਼ ਬਹਾਦਰ ਸਾਹਿਬ ਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਦਿਆਲਾ, ਭਾਈ ਸਤੀ ਦਾਸ ਤੇ ਭਾਈ ਮਤੀ ਦਾਸ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਾਤਾ ਅਜੀਤ ਕੌਰ ਜੀ ਅਗੰਮਪੁਰ ਵਿਖੇ ਮਾਤਾ ਜੀਤੋ ਜੀ ਨੌਜਵਾਨ ਸਭਾ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ | ਸਮਾਗਮ 'ਚ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ, ਦਲਜੀਤ ਸਿੰਘ ਭਿੰਡਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਉਨ੍ਹਾਂ ਸੰਗਤ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਵਿਚਾਰਾਂ ਕੀਤੀਆਂ ਗਈ | ਉਨ੍ਹਾਂ ਕਿਹਾ ਕਿ ਸਾਨੂੰ ਆਪਣਾ ਜੀਵਨ ਗੁਰਬਾਣੀ ਦੇ ਓਟ ਆਸਰੇ ਨਾਲ ਬਾਣੀ-ਬਾਣੇ ਦੇ ਧਾਰਨੀ ਹੋ ਕੇ ਜਿਊਣਾ ਚਾਹੀਦਾ ਹੈ | ਦੱਸਣਯੋਗ ਹੈ ਕਿ ਇਹ ਪਵਿੱਤਰ ਅਸਥਾਨ ਗੁਰੂ ਸਾਹਿਬ ਦੇ ਮਹਿਲ ਮਾਤਾ ਅਜੀਤ ਕੌਰ ਜੀ ਨਾਲ ਸੰਬੰਧਿਤ ਹੈ | ਇਸ ਅਸਥਾਨ ਤੇ ਮਾਤਾ ਜੀ ਦਾ ਸਸਕਾਰ ਕੀਤਾ ਗਿਆ ਸੀ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ | ਅੰਤ ਵਿਚ ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸਮਾਗਮਾਂ 'ਚ ਸਮੁੱਚੀ ਲੋਕਾਈ ਨੂੰ ਸ਼ਾਮਿਲ ਹੋਣ ਦਾ ਸੱਦਾ-ਮਾਲਵਿੰਦਰ ਸਿੰਘ ਕੰਗ <br/> ਅਗਲੀ ਖ਼ਬਰ ਬੇਲਾ ਕਾਲਜ ਵਿਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
Ad Position 24