ਮੋਰਿੰਡਾ, 22 ਨਵੰਬਰ (ਪਿ੍ਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਲਗਾਏ ਅੱਖਾਂ ਦੇ ਤਿੰਨ ਰੋਜ਼ਾ ਮੁਫ਼ਤ ਆਪ੍ਰੇਸ਼ਨ ਕੈਂਪ ਦੌਰਾਨ ਕੈਂਪ ਦੇ ਦੂਜੇ ਦਿਨ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਲਗਪਗ 450 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ | ਇਸ ਸੰਬੰਧੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਦੇ ਸਪੁੱਤਰ ਨਵਜੀਤ ਸਿੰਘ ਨਵੀਂ ਨੇ ਦੱਸਿਆ ਕਿ ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਵਲੋ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਟਰੱਸਟ ਵਲੋਂ ਜ਼ਿਲ੍ਹਾ ਇੰਚਾਰਜ ਜੇ. ਕੇ. ਜੱਗੀ, ਮਦਨ ਗੁੱਪਤਾ, ਭਾਗ ਸਿੰਘ ਮਕੜੌਨਾ, ਜੀ. ਐਸ. ਓਬਰਾਏ ਜਰਨਲ ਸਕੱਤਰ, ਮਨਮੋਹਨ ਸਿੰਘ, ਸੰਤ ਸਿੰਘ ਤੇ ਜਗਜੀਤ ਸਿੰਘ ਜੀਤੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਪਿੰਡਾਂ ਤੋਂ ਵੱਡੀ ਗਿਣਤੀ 'ਚ ਮਰੀਜ਼ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਲਈ ਪਹੁੰਚੇ | ਉਨ੍ਹਾਂ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 450 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਬਲਾਕ ਪ੍ਰਧਾਨ ਦਰਸ਼ਨ ਸਿੰਘ ਸੰਧੂ, ਸੀਨੀਅਰ ਆਗੂ ਜਗਦੀਪ ਸਿੰਘ ਢੀਂਡਸਾ, ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਬਲਜਿੰਦਰ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਜੌਕੀ, ਹਰਜੋਤ ਸਿੰਘ ਢੰਗਰਾਲੀ, ਚੇਅਰਪਰਸਨ ਅਮਨਦੀਪ ਕੌਰ, ਬਲਾਕ ਕਾਗਰਸ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ, ਸਰਪੰਚ ਅਮਨਦੀਪ ਸਿੰਘ, ਸਰਪੰਚ ਰੋਹਿਤ ਸੱਭਰਵਾਲ, ਰਾਹੁਲ ਸਰਮਾ, ਜੋਤ ਵਡੈਚ, ਨੰਬਰਦਾਰ ਜਸਵੀਰ ਸਿੰਘ ਜਟਾਣਾ, ਗੁਰਚਰਨ ਸਿੰਘ ਮਾਣੇਮਾਜਰਾ, ਕਰਨੈਲ ਸਿੰਘ ਵਜੀਦਪੁਰ, ਬਲਬੀਰ ਸਿੰਘ ਲਾਲਾ, ਜਗਤਾਰ ਸਿੰਘ ਅਰਨੋਲੀ, ਗੁਰਪ੍ਰੀਤ ਸਿੰਘ ਧਨੌਰੀ ਆਦਿ ਵੀ ਹਾਜ਼ਰ ਸਨ |