13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ 25 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਸਜਾਏ ਜਾਂਦੇ ਸਾਲਾਨਾ ਚੇਤਨਾ ਮਾਰਚ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 9 ਵਜੇ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ | ਸੇਵਾ ਦਲ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਨਸਰਾਲੀ ਨੇ ਦੱਸਿਆ ਕਿ ਇਸ ਸੰਬੰਧੀ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਤੇ 25 ਨੂੰ ਸਵੇਰੇ 8 ਵਜੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਜਾਣ ਵਾਲਾ ਇਹ ਚੇਤਨਾ ਮਾਰਚ ਸ੍ਰੀ ਚਮਕੌਰ ਸਾਹਿਬ ਤੋਂ ਆਰੰਭ ਹੋ ਕੇ ਮੋਰਿੰਡਾ, ਨੌਗਾਵਾਂ, ਬਸੀ ਪਠਾਣਾ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਅੰਡਰ-19 ਲੜਕੇ 'ਚ ਕਪੂਰਥਲਾ ਬਣਿਆ ਚੈਂਪੀਅਨ ਅਗਲੀ ਖ਼ਬਰ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹਜ਼ਾਰਾਂ ਮਰੀਜ਼ਾਂ ਨੂੰ ਸਰਵਾਈਕਲ ਤੋਂ ਮਿਲੀ ਮੁਕਤੀ-ਡਾ. ਰਾਹੁਲ ਸ਼ਰਮਾ <br/>
Ad Position 24