13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਸਵਾਗਤ, ਫੁੱਲਾਂ ਦੀ ਕੀਤੀ ਵਰਖਾ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਸਾਮ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਤੋਂ ਸਜਾਏ ਸ਼ਹੀਦੀ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜਣ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ | ਇਹ ਨਗਰ ਕੀਰਤਨ ਸ੍ਰੀ ਮਾਛੀਵਾੜਾ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਗੁਰਦੁਆਰਾ ਸ੍ਰੀ ਝਾੜ ਸਾਹਿਬ ਨਤਮਸਤਕ ਹੁੰਦਾ ਹੋਇਆ ਰੂਪਨਗਰ ਜ਼ਿਲੇ੍ਹ ਵਿਚ ਪ੍ਰਵੇਸ਼ ਕੀਤਾ ਜਿਥੇ ਧੋਲਰਾਂ ਦੇ ਪੁਲ ਤੇ ਹਜ਼ਾਰਾਂ ਦੀ ਤਾਦਾਦ 'ਚ ਇਕੱਤਰ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ ਅਤੇ ਇਸ ਤੋਂ ਬਾਅਦ ਕਤਲੌਰ ਤੇ ਕੰਧੋਲਾਂ ਵਿਖੇ ਵੀ ਸੰਗਤਾਂ ਵਲੋਂ ਸਵਾਗਤ ਕੀਤਾ ਅਤੇ ਫਲਾਂ ਦੇ ਲੰਗਰ ਵਰਤਾਏ ਗਏ | ਦੁਪਹਿਰ ਕਰੀਬ 2 ਵਜੇ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪੁੱਜਾ ਜਿਥੇ ਸੰਗਤਾਂ ਸਵੇਰੇ 11 ਵਜੇ ਤੋਂ ਨਗਰ ਕੀਰਤਨ ਦੀ ਉਡੀਕ ਕਰ ਰਹੀਆਂ ਸਨ ਤੇ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਮਨਜੀਤ ਸਿੰਘ, ਸੀਨੀਅਰ ਅਕਾਲੀ ਆਗੂ ਹਰਮੋਹਨ ਸਿੰਘ ਸੰਧੂ, ਸ਼ੋ੍ਰਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਜਥੇਦਾਰ ਅਜਮੇਰ ਸਿੰਘ ਖੇੜਾ ਤੇ ਪਰਮਜੀਤ ਸਿੰਘ ਲੱਖੇਵਾਲ,ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ, ਸਾਬਕਾ ਮੈਨੇਜਰ ਭਾਈ ਨੱਥਾ ਸਿੰਘ, ਕਿਸਾਨ ਆਗੂ ਪਰਗਗਟ ਸਿੰਘ ਰੌਲੂਮਾਜਰਾ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਗਿਆਨੀ ਗੁਰਬਾਜ਼ ਸਿੰਘ, ਅਕਾਲੀ ਆਗੂ ਕੁਲਦੀਪ ਸਿੰਘ ਕੰਗ ਬੂਰਮਾਜਰਾ, ਸਮੇਤ ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਪੰਜ ਪਿਆਰਿਆਂ, ਨਿਸ਼ਾਨਚੀ ਤੇ ਪ੍ਰਬੰਧਕਾ ਨੂੰ ਸਿਰਪਾਓ ਬਖ਼ਸ਼ੀਸ਼ ਕੀਤੇ ਗਏ | ਇਸ ਦੌਰਾਨ ਕੁੱਝ ਸਮੇਂ ਦੇ ਵਿਸ਼ਰਾਮ ਤੇ ਲੰਗਰ ਛਕਣ ਤੋਂ ਬਾਅਦ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਅਗਲੇ ਪੜਾਅ ਲਈ ਗੁਰੂ ਗੋਬਿੰਦ ਸਿੰਘ ਮਾਰਗ ਰਾਹੀਂ ਰਵਾਨਾ ਹੋ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਮਿਸਤਰੀ, ਜਥੇਦਾਰ ਦਰਸ਼ਨ ਸਿੰਘ ਸੋਲਖੀਆਂ, ਪ੍ਰਧਾਨ ਮਨੋਹਰ ਸਿੰਘ ਮੱਕੜ, ਨਿਰਭੈ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ, ਹਰਚੰਦ ਸਿੰਘ ਜਗਤਪੁਰ, ਰੁਪਿੰਦਰ ਸਿੰਘ ਹੈਪੀ ਲੱਖੇਵਾਲ, ਕੁਲਵੀਰ ਸਿੰਘ ਬੇਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਨਗਰ ਕੀਰਤਨ ਨਾਲ ਗਰੀਨਵੇਜ਼ ਸਕੂਲ ਰੁੜਕੀ ਹੀਰਾਂ, ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ, ਖ਼ਾਲਸਾ ਸਕੂਲ ਜੰਡ ਸਾਹਿਬ ਤੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐਮ. ਬੀ. ਵਲੋਂ ਵਿਸ਼ਵਕਰਮਾ ਜੈਅੰਤੀ ਮਨਾਉਂਦਿਆਂ ਲਗਾਇਆ ਵਿਸ਼ਾਲ ਭੰਡਾਰਾ ਅਗਲੀ ਖ਼ਬਰ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਅੰਡਰ-19 ਲੜਕੇ 'ਚ ਕਪੂਰਥਲਾ ਬਣਿਆ ਚੈਂਪੀਅਨ
Ad Position 24